28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਦੋਰਾਹਾ, 27 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਯੂਥ ਐਂਡ ਰੈੱਡ ਰਿਬਨ ਕਲੱਬ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ 30 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬਹੁਤ ਹੀ ਸੁੰਦਰ ਤੇ ਵਿਲੱਖਣ ਰੱਖੜੀਆਂ ਤਿਆਰ ਕੀਤੀਆਂ।

ਅਜੀਤ ਡੈਸਕ 28-08-2026
ਦੋਰਾਹਾ, 27 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਯੂਥ ਐਂਡ ਰੈੱਡ ਰਿਬਨ ਕਲੱਬ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ 30 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬਹੁਤ ਹੀ ਸੁੰਦਰ ਤੇ ਵਿਲੱਖਣ ਰੱਖੜੀਆਂ ਤਿਆਰ ਕੀਤੀਆਂ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੁਕਾਬਲੇ ਵਿੱਚ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸਨੇਹਾ ਨੇ ਪਹਿਲਾ, ਬੀ. ਕਾਮ. ਭਾਗ ਤੀਜਾ ਦੀ ਵਿਦਿਆਰਥਣ ਮਹਿਕ ਨੇ ਦੂਜਾ ਅਤੇ ਬੀ. ਕਾਮ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਸ਼ੈਲੀ ਅਤੇ ਹਰਸ਼ਦੀਪ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਅਤੇ ਬੀ.ਕਾਮ. ਪਹਿਲਾ ਦੇ ਵਿਦਿਆਰਥੀ ਪੁਨੀਤਪਾਲ ਸਿੰਘ ਨੇ ਹੌਸਲਾ ਅਫ਼ਜ਼ਾਈ ਇਨਾਮ ਪ੍ਰਾਪਤ ਕੀਤਾ। ਇਸ ਗਤੀਵਿਧੀ ਦੇ ਆਯੋਜਨ ਵਿੱਚ ਪ੍ਰੋ. ਦੀਪਾਲੀ ਆਰੋੜਾ, ਪ੍ਰੋ. ਸ਼ਵੇਤਾ ਥਾਪਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ ਅਤੇ ਪ੍ਰੋ. ਹਿਨਾ ਨੇਗੀ ਨੇ ਯੋਗਦਾਨ ਪਾਇਆ ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਭਾਕਿਯੂ ਡਕੌਂਦਾ ਦੀ ਅਹਿਮ ਮੀਟਿੰਗ 1 ਸਤੰਬਰ ਤੋਂ ਲਗਾਇਆ ਜਾ ਰਿਹਾ ਹੈ ਪੱਕਾ ਮ... ਅਗਲੀ ਖ਼ਬਰ ਪਿੰਡ ਗਿੱਦੜੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਮੰਦਿਰ ਉਸਾਰੀ ਦੀ ਨੀਂਹ ਰੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।