29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ 31 ਅਗਸਤ ਨੂੰ ਘੁਡਾਣੀ ਕਲਾਂ ਅਤੇ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ-ਜਥੇਦਾਰ ਘਲੋਟੀ

ਰਾੜਾ ਸਾਹਿਬ, 28 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਇੱਥੇ ਵਿਸ਼ੇਸ਼ ਮੁਲਾਕਾਤ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ 31 ਅਗਸਤ 2026 ਨੂੰ ਬਾਅਦ ਦੁਪਹਿਰ ਕਰੀਬ 3 ਵਜੇ ਮੀਰੀ ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਪਹੁੰਚੇਗਾ ਜਿੱਥੇ ਪਹੁੰਚਣ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚੇਗਾ ਅਤੇ ਮੀਰੀ ਪੀਰੀ ਮਾਰਚ ਦੇ ਸਵਾਗਤ ਲਈ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।

ਅਜੀਤ ਡੈਸਕ 29-08-2026
ਰਾੜਾ ਸਾਹਿਬ, 28 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਇੱਥੇ ਵਿਸ਼ੇਸ਼ ਮੁਲਾਕਾਤ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ 31 ਅਗਸਤ 2026 ਨੂੰ ਬਾਅਦ ਦੁਪਹਿਰ ਕਰੀਬ 3 ਵਜੇ ਮੀਰੀ ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਪਹੁੰਚੇਗਾ ਜਿੱਥੇ ਪਹੁੰਚਣ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚੇਗਾ ਅਤੇ ਮੀਰੀ ਪੀਰੀ ਮਾਰਚ ਦੇ ਸਵਾਗਤ ਲਈ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਦੱਸਿਆ ਕਿ ਖ਼ਾਲਸਾ ਮਾਰਚ ਦੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾ ਮਿਲ ਹੋਣਗੇ। ਉਨ੍ਹਾਂ ਨੇ ਇਸ ਮਾਰਚ ਦਾ ਹਲਕਾ ਪਾਇਲ ਦੀਆਂ ਸੰਗਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਵਾਗਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਗੁਰੀ ਘਲੋਟੀ ਅਤੇ ਘੋਲਾ ਘਲੋਟੀ ਆਦਿ ਸਨ।
ਪਿਛਲੀ ਖ਼ਬਰ ਸਮਰਾਲਾ ’ਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਾਂ ਪੰਜਾਬ ਬੰਦ ਦੇ ਸੱਦੇ ’ਤੇ ਦਿੱਤਾ ਧਰਨਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਟਾਂ ਕਾਲਜ ਵਿਖੇ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।