01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਐਸ. ਡੀ. ਐਮ. ਸਵਾਤੀ ਟਿਵਾਣਾ ਦੀ ਅਗਵਾਈ ਹੇਠ 10 ਦਿਨਾ ਸਫ਼ਾਈ ਮੁਹਿੰਮ ਬਾਰੇ ਵਿਚਾਰ-ਵਟਾਂਦਰਾ

ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 10 ਰੋਜ਼ਾ ਸਵੱਛਤਾ ਮੁਹਿੰਮ ਦੇ ਤਹਿਤ ਅੱਜ ਐਸ. ਡੀ.

ਅਜੀਤ ਡੈਸਕ 31-08-2026
ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 10 ਰੋਜ਼ਾ ਸਵੱਛਤਾ ਮੁਹਿੰਮ ਦੇ ਤਹਿਤ ਅੱਜ ਐਸ. ਡੀ. ਐਮ. ਖੰਨਾ, ਸਵਾਤੀ ਟਿਵਾਣਾ ਵੱਲੋਂ ਨਗਰ ਕੌਂਸਲ ਖੰਨਾ ਦੇ ਸਮੂਹ ਦਫ਼ਤਰੀ ਅਤੇ ਸੈਨੀਟੇਸ਼ਨ ਸਟਾਫ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸ਼ਹਿਰ ਦੇ ਸਮੁੱਚੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਵਾਰਡ ਪੱਧਰ ’ਤੇ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਕੂੜੇ ਦੇ ਢੇਰਾਂ ਅਤੇ ਗੰਦਗੀ ਵਾਲੇ ਸਥਾਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਅਜਿਹੇ ਸਥਾਨਾਂ ਨੂੰ ਦੁਬਾਰਾ ਗੰਦਾ ਹੋਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀ ਸਮੁੱਚੀ ਦਿੱਖ ਅਤੇ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਨਿਯਮਤ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਐਸ. ਡੀ. ਐਮ. ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਕਿ ਸਵੱਛਤਾ ਕਾਰਜਾਂ ਵਿੱਚ ਨਗਰ ਕੌਂਸਲ ਦਾ ਸਹਿਯੋਗ ਕਰਦੇ ਹੋਏ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਪਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਵਿਤਾ ਜੋਸ਼ੀ ਸੈਨੇਟਰੀ ਇੰਸਪੈਕਟਰ, ਮਨਿੰਦਰ ਸਿੰਘ, ਕਮਿਊਨਿਟੀ ਫੈਸੀਲੀਟੇਟਰ, ਹਿੰਮਤ ਸਿੰਘ ਖਟੜਾ ਸੈਨੀਟੇਸ਼ਨ ਸੁਪਰਵਾਈਜ਼ਰ, ਅਸ਼ਵਨੀ ਕੁਮਾਰ ਤੇਜਪਾਲ ਜੂਨੀਅਰ ਸਹਾਇਕ, ਗਰੀਬ ਦਾਸ ਸੈਨਟਰੀ ਮੇਟ, ਇਕਵਿੰਦਰ ਸਿੰਘ ਅਤੇ ਜਸਕੰਵਰ ਸਿੰਘ ਕੰਪਿਊਟਰ ਆਪਰੇਟਰ, ਵਿਸ਼ਾਲ ਸੁਪਰਵਾਈਜਰ ਡਬਲਯੂ ਸੀ. ਬੀ. ਕੰਪਨੀ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 1 ਨੂੰ ਭਲਾਈ ਮੰਤਰੀ ਤੇ ਸਿੱਖਿਆ ਮੰਤਰੀ ਦੇ ਜ਼ਿਲ੍ਹਾ ਪੱਧਰ ’ਤੇ ਪੁਤਲੇ ਫ਼ੂਕੇ ਜਾਣਗੇ- ਬਲਵਿੰਦਰ ਲਤਾਲਾ ਪੰਜਾਬ ਸਰਕਾਰ ਦੀਆ... ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਫ਼ਤਹਿ ਸਿੰਘ ਦਹਿੜੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।