31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਈਸੜੂ, 30 ਅਗਸਤ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੇਂਟ ਸਕੂਲ, ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਖ਼ੂਬਸੂਰਤ ਰੰਗਤਾਂ ਨੂੰ ਉਜਾਗਰ ਕਰਦਿਆਂ ਤੀਆਂ ਦਾ ਤਿਉਹਾਰ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਸੱਭਿਆਚਾਰ, ਰੰਗ-ਬਿਰੰਗੇ ਪਹਿਰਾਵਿਆਂ ਅਤੇ ਖੁਸ਼ੀਆਂ ਨਾਲ ਭਰ ਗਿਆ।

ਅਜੀਤ ਡੈਸਕ 31-08-2026
ਈਸੜੂ, 30 ਅਗਸਤ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੇਂਟ ਸਕੂਲ, ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਖ਼ੂਬਸੂਰਤ ਰੰਗਤਾਂ ਨੂੰ ਉਜਾਗਰ ਕਰਦਿਆਂ ਤੀਆਂ ਦਾ ਤਿਉਹਾਰ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਸੱਭਿਆਚਾਰ, ਰੰਗ-ਬਿਰੰਗੇ ਪਹਿਰਾਵਿਆਂ ਅਤੇ ਖੁਸ਼ੀਆਂ ਨਾਲ ਭਰ ਗਿਆ।ਤੀਆਂ ਦੇ ਇਸ ਵਿਸ਼ੇਸ਼ ਸਮਾਗਮ ਵਿੱਚ ਰੈਂਪ ਵਾਕ, ਸ਼ਾਨਦਾਰ ਡਾਂਸ ਮੁਕਾਬਲੇ ਦੀਆਂ ਪੇਸ਼ਕਾਰੀਆਂ,ਲੋਕ ਗੀਤ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਕੁਇਜ਼ ਰਾਊਂਡ ਕਰਵਾਇਆ ਗਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬ ਦੀ ਅਮੀਰ ਵਿਰਾਸਤ, ਲੋਕ-ਨਾਚ, ਪਹਿਰਾਵੇ ਅਤੇ ਸੱਭਿਆਚਾਰਕ ਪਰੰਪਰਾਵਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਸਮਾਗਮ ਦੀ ਸਭ ਤੋਂ ਖ਼ਾਸ ਖਿੱਚ ‘ਮਿਸ ਤੀਜ’ ਮੁਕਾਬਲਾ ਰਿਹਾ। ਰੈਂਪ ਵਾਕ, ਸ਼ਖ਼ਸੀਅਤ, ਪੰਜਾਬੀ ਸੱਭਿਆਚਾਰ ਬਾਰੇ ਗਿਆਨ ਅਤੇ ਆਤਮ-ਵਿਸ਼ਵਾਸ ਦੇ ਵੱਖ-ਵੱਖ ਪੜਾਵਾਂ ਵਿੱਚ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਖ਼ਤ ਮੁਕਾਬਲੇ ਤੋਂ ਬਾਅਦ ਗ੍ਰੇਡ 9 ਦੀ ਵਿਦਿਆਰਥਣ ਰਵੀਰੀਤ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ‘ਮਿਸ ਤੀਜ’ ਦਾ ਖ਼ਿਤਾਬ ਆਪਣੇ ਨਾਮ ਕੀਤਾ। ਇਸ ਮੁਕਾਬਲੇ ਵਿੱਚ ਗ੍ਰੇਡ 8 ਦੀ ਵਿਦਿਆਰਥਣ ਏਕਨੂਰ ਕੌਰ ਅਤੇ ਗ੍ਰੇਡ 4 ਦੀ ਵਿਦਿਆਰਥਣ ਦਿਵਿਆਸ਼ਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਨਰ-ਅੱਪ ਦਾ ਸਥਾਨ ਹਾਸਲ ਕੀਤਾ। ਸਮਾਗਮ ਦੀ ਇੱਕ ਹੋਰ ਵਿਸ਼ੇਸ਼ ਗੱਲ ਇਹ ਰਹੀ ਕਿ ਸਾਰੇ ਬੱਚੇ ਪੰਜਾਬੀ ਪਹਿਰਾਵਿਆਂ ਵਿੱਚ ਸਜ-ਧਜ ਕੇ ਸਕੂਲ ਪਹੁੰਚੇ। ਕੁੜੀਆਂ ਨੇ ਫੁਲਕਾਰੀ, ਸੂਟ, ਪਰਾਂਦੇ, ਚੂੜੀਆਂ ਅਤੇ ਹੋਰ ਰਵਾਇਤੀ ਗਹਿਣਿਆਂ ਨਾਲ ਪੰਜਾਬੀ ਮੁਟਿਆਰਾਂ ਵਾਲੀ ਦਿਲਕਸ਼ ਦਿੱਖ ਪੇਸ਼ ਕੀਤੀ। ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਲੋਕ-ਨਾਚਾਂ ਅਤੇ ਸੱਭਿਆਚਾਰਕ ਗੀਤਾਂ ’ਤੇ ਕੀਤੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਾਰੇ ਵਿਦਿਆਰਥੀਆਂ ਨੂੰ ਤੀਆਂ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਵਿਰਸਾ ਸਾਡੀ ਅਨਮੋਲ ਪਹਿਚਾਣ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ, ਲੋਕ-ਪਰੰਪਰਾਵਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਪੰਜਾਬੀ ਪਹਿਰਾਵੇ ਵਿੱਚ ਤਿਆਰ ਹੋ ਕੇ ਸਮਾਗਮ ਵਿੱਚ ਸ਼ਮੂਲੀਅਤ ਕਰਨਾ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਮਿਸ ਤੀਜ ਰਵੀਰੀਤ ਕੌਰ ਅਤੇ ਰਨਰ-ਅੱਪ ਏਕਨੂਰ ਕੌਰ ਤੇ ਦਿਵਿਆਸ਼ਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਹਰ ਕਲਾਸ ਵਿੱਚੋਂ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਪੂਨਮ ਰਾਣੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੰਢੂਆਂ ਲਈ ਸੰਮਤੀ ਮੈਂਬਰ ਸ਼ਰਨਜੀਤ ਕੌਰ ਨੇ ਇਨਵਰਟਰ ਤੇ ਪੱਖੇ ਦਾਨ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।