ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਪੂਨਮ ਰਾਣੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
ਖੰਨਾ, 30 ਅਗਸਤ (ਲਾਲ)-ਅੱਜ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੂਨਮ ਰਾਣੀ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਜੀ ਆਇਆਂ ਆਖਦਿਆਂ ਪਾਰਟੀ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ।
ਅਜੀਤ ਡੈਸਕ
31-08-2026