ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
ਰਾੜਾ ਸਾਹਿਬ, 30 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਵਿਖੇ ’ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੇ ਐੱਨ.
ਸ
ਸੋਮਵਾਰ, 31 ਅਗਸਤ, 2026
31-08-2026
ਰਾੜਾ ਸਾਹਿਬ, 30 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਵਿਖੇ ’ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਇੱਕ ਖਾਸ ਜਾਗਰੂਕਤਾ ਲੈਕਚਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਰੋਤਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਖੇਡਾਂ ਅਪਣਾਉਣ, ਨਿਯਮਿਤ ਕਸਰਤ ਕਰਨ ਅਤੇ ਚੰਗੀ ਸਿਹਤ ਬਣਾਏ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਬੀ. ਐੱਮ. ਆਈ. ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਪੰਜਵੀਂ ਜਮਾਤ ਦੇ ਬੱਚਿਆਂ ਅਤੇ ਐਨ. ਸੀ. ਸੀ ਕੈਡਿਟਾਂ ਲਈ ਰੱਸੀ ਟੱਪਣ, ਹੈਂਡ ਟੈਪਿੰਗ ਵਰਗੀਆਂ ਰੋਮਾਂਚਕ ਗਤੀਵਿਧੀਆਂ ਅਤੇ ਖੇਡਾਂ ਨਾਲ ਸਬੰਧਤ ਇੱਕ ਖੇਡ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੇਜਰ ਧਿਆਨ ਚੰਦ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਜਰ ਧਿਆਨ ਚੰਦ ਭਾਰਤ ਦੇ ਮਹਾਨ ਹਾਕੀ ਖਿਡਾਰੀ ਸਨ, ਜਿਨ੍ਹਾਂ ਨੂੰ ‘ਹਾਕੀ ਦਾ ਜਾਦੂਗਰ’ ਕਿਹਾ ਜਾਂਦਾ ਹੈ। ਉਨ੍ਹਾਂ ਦਾ ਓਲੰਪਿਕ ਖੇਡਾਂ ਵਿੱਚ ਭਾਰਤ ਨੂੰ ਸੋਨੇ ਦੇ ਤਗਮੇ ਜਿਤਾਉਣ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਦਾ ਜਨਮ ਦਿਨ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਨਾ ਦਿੰਦਿਆਂ ਕਿਹਾ ਕਿ ਖੇਡਾਂ ਕੇਵਲ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ ਟੀਮ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਅੰਤ ਵਿਚ ਪ੍ਰਿੰਸੀਪਲ ਨੇ ਸਾਰੇ ਭਾਗ ਲੈਣ ਵਾਲੇ ਵਿ ਦਿਆਰਥੀਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਖੇਡ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਨਾਲ ਹੋਈ।