31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਨਤਮਸਤ ਹੋਏ

ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸੰਸਾਰ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਉੱਚੇਚੇ ਤੌਰ ’ਤੇ ਨਤਮਸਤਕ ਹੋਣ ਲਈ ਪੁੱਜੇ, ਉਨ੍ਹਾਂ ਨਾਲ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਰਵਨੀਤ ਸਿੰਘ ਬਿੱਟੂ ਨੇ ਸੱਚਖੰਡ ਵਿਖੇ ਮੱਥਾ ਟੇਕਿਆ, ਜਿੱਥੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 31-08-2026
ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸੰਸਾਰ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਉੱਚੇਚੇ ਤੌਰ ’ਤੇ ਨਤਮਸਤਕ ਹੋਣ ਲਈ ਪੁੱਜੇ, ਉਨ੍ਹਾਂ ਨਾਲ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਰਵਨੀਤ ਸਿੰਘ ਬਿੱਟੂ ਨੇ ਸੱਚਖੰਡ ਵਿਖੇ ਮੱਥਾ ਟੇਕਿਆ, ਜਿੱਥੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਦੇ ਗੁਰਦੁਆਰਾ ਸਾਹਿਬ ਵਿਖੇ ਬਣੀਆਂ ਇਤਿਹਾਸਕ ਮੂਰਤੀਆਂ ਦੇ ਦਰਸ਼ਨ ਕੀਤੇ ਅਤੇ ਬਾਬਾ ਕੁਲਵੰਤ ਸਿੰਘ ਲੱਖਾ ਨਾਲ ਵਿਚਾਰਾਂ ਕੀਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਇੱਥੇ ਆਉਣ ਦਾ ਸ਼ੁਭਾਗ ਪ੍ਰਾਪਤ ਹੋਇਆ ਅਤੇ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਬੇਹੱਦ ਸਕੂਨ ਮਿਲਿਆ ਹੈ। ਉਨ੍ਹਾਂ ਨੇ ਇਸ ਅਸਥਾਨ ਦੇ ਬਾਨੀ ਮਰਹੂਮ ਬਾਬਾ ਜੋਰਾ ਸਿੰਘ ਲੱਖਾ ਦੇ ਉਪਰਾਲੇ ਅਤੇ ਮੌਜੂਦਾ ਮੁੱਖੀ ਬਾਬਾ ਕੁਲਵੰਤ ਸਿੰਘ ਲੱਖਾ ਦੇ ਯਤਨਾ ਸਦਕਾ ਪਿਛਲੇ 35 ਸਾਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸਜਾਏ ਜਾਂਦੇ ਵਿਸ਼ਾਲ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀ ਵੀ ਪ੍ਰਸ਼ੰਸ਼ਾ ਕੀਤਾ। ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਉਨ੍ਹਾਂ ਦਾ ਇੱਥੇ ਆਉਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਜਨਰਲ ਸੈਕਟਰੀ ਗੁਰਸਿਮਰਨ ਸਿੰਘ ਰਸੂਲਪੁਰ, ਬਲਵੀਰ ਸਿੰਘ ਲੱਖਾ, ਸੈਕਟਰੀ ਗੁਰਪ੍ਰੀਤ ਸਿੰਘ ਲੱਖਾ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਸ਼ਿੰਦਾ, ਲਖਵਿੰਦਰ ਸਿੰਘ ਸਪਰਾ, ਮਨਪ੍ਰੀਤ ਸਿੰਘ ਤਲਵੰਡੀ, ਤਲਵਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵਿਫ਼ਟ ਕਾਰ ਅਤੇ ਟਰੈਕਟਰ ਵਿਚਕਾਰ ਟੱਕਰ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਬੋਪਾਰਾਏ ਕਲਾਂ ਸਹਿਕਾਰੀ ਸਭਾ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮਰਥਕਾਂ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।