ਮੀਰੀ ਪੀਰੀ ਖ਼ਾਲਸਾ ਮਾਰਚ ਦਾ ਅੱਜ ਸਾਹਨੇਵਾਲ ਪੁੱਜਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਪ੍ਰਧਾਨ ਹਰਾ
ਸਾਹਨੇਵਾਲ, 31 ਅਗਸਤ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ )-ਮੀਰੀ ਪੀਰੀ ਖ਼ਾਲਸਾ ਮਾਰਚ ਦਾ 1 ਸਤੰਬਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਸਾਹਨੇਵਾਲ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਗੱਲਬਾਤ ਦੌਰਾਨ ਕੀਤਾ।
ਸਾਹਨੇਵਾਲ, 31 ਅਗਸਤ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ )-ਮੀਰੀ ਪੀਰੀ ਖ਼ਾਲਸਾ ਮਾਰਚ ਦਾ 1 ਸਤੰਬਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਸਾਹਨੇਵਾਲ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਮੀਰੀ ਪੀਰੀ ਖ਼ਾਲਸਾ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਰਾਤਰੀ ਵਿਸ਼ਰਾਮ ਹੋਵੇਗਾ ਤੇ 1 ਸਤੰਬਰ ਨੂੰ ਗੁ. ਸ਼੍ਰੀ ਮੰਜੀ ਸਾਹਿਬ ਆਲਮਗੀਰ ਤੋਂ ਸਵੇਰੇ 8.30 ਵਜੇ ਆਰੰਭ ਹੋ ਕੇ ਖਾਲਸਾ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੁਪਹਿਰ 2 ਵਜੇ ਦੇ ਕਰੀਬ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਸਾਹਨੇਵਾਲ ਵਿਖੇ ਪਹੁੰਚੇਗਾ ਅਤੇ ਇਸ ਦੇ ਰੂਟ ਦਾ ਜਾਇਜ਼ਾ ਲੈਣ ਲਈ ਅੱਜ ਗੁਰਦੁਆਰਾ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਗੁਰਭਾਗ ਸਿੰਘ, ਹਲਕਾ ਪ੍ਰਚਾਰਕ ਭਾਈ ਕੁਲਦੀਪ ਸਿੰਘ ਆਲਮਗੀਰ, ਭਾਈ ਸਵਰੂਪ ਸਿੰਘ ਪ੍ਰਚਾਰਕ, ਸ਼੍ਰੋਮਣੀ ਕਮੇਟੀ ਮੈਂਬਰ ਦੋਰਾਹਾ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇਦਾਰ ਚਰਨ ਸਿੰਘ ਆਲਮਗੀਰ ਪਹੁੰਚੇ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਇੰਚਾਰਜ ਗੁਰਭਾਗ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਾ ਨੇ ਜਿੱਥੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਾਹਨੇਵਾਲ ਵਿਖੇ 1 ਸਤੰਬਰ ਨੂੰ ਦੁਪਹਿਰ 2 ਵਜੇ ਪੁੱਜਣ ‘ਤੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪੁੱਜ ਕੇ ਭਰਵਾਂ ਸਵਾਗਤ ਕਰਨ ਦੀ ਅਪੀਲ ਕੀਤੀ, ਉੱਥੇ ਸਾਹਨੇਵਾਲ ਵਾਸੀਆਂ ਨੂੰ ਇਸ ਇਤਿਹਾਸਕ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਹਿੱਸਾ ਬਣਨ ਲਈ ਸੰਗਤਾਂ ਨੂੰ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪੁੱਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸਵਰਨ ਸਿੰਘ ਕਲਸੀ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਅਤੇ ਮੈਨੇਜਰ ਅਜੀਤ ਸਿੰਘ ਆਦਿ ਹਾਜ਼ਰ ਸਨ।