ਮੁੰਡੇ ਅਹਿਮਦਗੜ੍ਹ ਦੇ ਕਲੱਬ ਵਲੋਂ ਸ਼ਹਿਰ ਅੰਦਰ ਬਲੱਡ ਬੈਂਕ ਸਥਾਪਿਤ ਕਰਨ ਸੰਬੰਧੀ ਮੰਗ ਪੱਤਰ
ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਖੂਨ ਦੀ ਪੂਰਤੀ ਮੁੱਖ ਲੋੜ ਬਣੀ
ਅਹਿਮਦਗੜ੍ਹ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪਿਛਲੇ ਦਿਨੀਂ ਅਹਿਮਦਗੜ੍ਹ ਸ਼ਹਿਰ ਅੰਦਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਲਗਾਏ ਲੋਕ ਦਰਬਾਰ ਸਮੇਂ ਜਿੱਥੇ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ ਗਿਆ, ਉਸ ਦੇ ਨਾਲ ਹੀ ਰਾਜ ਪੁਰਸਕਾਰ ਜੇਤੂ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅੰਦਰ ਬਲੱਡ ਬੈਂਕ ਦੀ ਸਥਾਪਨਾ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਪ੍ਰਧਾਨ ਰਾਕੇਸ਼ ਗਰਗ ਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਨੇ ਦੱਸਿਆ ਕਿ ਅਹਿਮਦਗੜ੍ਹ ਸ਼ਹਿਰ ਵਿਚ ਬੁਨਿਆਦੀ ਸਿਹਤ ਸਹੂਲਤਾਂ ਦੀ ਘਾਟ ਨੂੰ ਲੈ ਕੇ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਬਲੱਡ ਬੈਂਕ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ।
ਅਹਿਮਦਗੜ੍ਹ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪਿਛਲੇ ਦਿਨੀਂ ਅਹਿਮਦਗੜ੍ਹ ਸ਼ਹਿਰ ਅੰਦਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਲਗਾਏ ਲੋਕ ਦਰਬਾਰ ਸਮੇਂ ਜਿੱਥੇ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ ਗਿਆ, ਉਸ ਦੇ ਨਾਲ ਹੀ ਰਾਜ ਪੁਰਸਕਾਰ ਜੇਤੂ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅੰਦਰ ਬਲੱਡ ਬੈਂਕ ਦੀ ਸਥਾਪਨਾ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਪ੍ਰਧਾਨ ਰਾਕੇਸ਼ ਗਰਗ ਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਨੇ ਦੱਸਿਆ ਕਿ ਅਹਿਮਦਗੜ੍ਹ ਸ਼ਹਿਰ ਵਿਚ ਬੁਨਿਆਦੀ ਸਿਹਤ ਸਹੂਲਤਾਂ ਦੀ ਘਾਟ ਨੂੰ ਲੈ ਕੇ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਬਲੱਡ ਬੈਂਕ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਹਿਮਦਗੜ੍ਹ ਸ਼ਹਿਰ ਦੀ ਆਬਾਦੀ ਲਗਭਗ 40 ਹਜ਼ਾਰ ਹੈ ਅਤੇ ਆਸ-ਪਾਸ ਦੇ ਕਰੀਬ 40 ਪਿੰਡਾਂ ਦੇ ਲੋਕ ਵੀ ਆਪਣੀਆਂ ਰੋਜ਼ਾਨਾ ਲੋੜਾਂ ਲਈ ਅਹਿਮਦਗੜ੍ਹ ‘ਤੇ ਨਿਰਭਰ ਕਰਦੇ ਹਨ ਅਤੇ ਅਹਿਮਦਗੜ੍ਹ ਵਿੱਚ ਇੱਕ ਸਰਕਾਰੀ ਹਸਪਤਾਲ ਮੌਜੂਦ ਹੋਣ ਦੇ ਬਾਵਜੂਦ ਇੱਥੇ ਬਲੱਡ ਬੈਂਕ ਦੀ ਸਹੂਲਤ ਉਪਲਬਧ ਨਹੀਂ ਹੈ। ਉਨ੍ਹਾਂ ਦੱਸਿਆਂ ਕਿ ਕਿਸੇ ਮਰੀਜ਼ ਨੂੰ ਤੁਰੰਤ ਖੂਨ ਦੀ ਲੋੜ ਪੈਣ ‘ਤੇ ਪਰਿਵਾਰਕ ਮੈਂਬਰਾਂ ਨੂੰ ਖੂਨ ਦਾ ਪ੍ਰਬੰਧ ਕਰਨ ਲਈ ਲਗਭਗ 25 ਤੋਂ 30 ਕਿੱਲੋਮੀਟਰ ਦੂਰ ਸ਼ਹਿਰਾਂ ਦਾ ਰੁਖ ਕਰਨਾ ਪੈਂਦਾ ਹੈ, ਜਿਸ ਕਾਰਨ ਐਮਰਜੈਂਸੀ ਹਾਲਾਤਾਂ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਲੱਬ ਅਹੁਦੇਦਾਰਾਂ ਨੇ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਥਾਨਕ ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਹੋ ਸਕੇ ਅਤੇ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਬਚਾਈਆਂ ਜਾ ਸਕਣ, ਕਿਉਂਕਿ ਅਹਿਮਦਗੜ੍ਹ ਦੀ ਵੱਡੀ ਆਬਾਦੀ ਅਤੇ ਇਸ ਨਾਲ ਜੁੜੇ ਪਿੰਡਾਂ ਦੀਆਂ ਲੋੜਾਂ ਨੂੰ ਦੇਖਦਿਆਂ ਇਹ ਸਹੂਲਤ ਹੁਣ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਇਸ ਸਮੇਂ ਪ੍ਰਿੰਸੀਪਲ ਬਿਪਨ ਸੇਠੀ, ਪ੍ਰਿੰਸੀਪਲ ਅਮਨਦੀਪ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਨਵਾਬ ਟੇਲਰ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।