ਗਰਚਾ ਡੇਅਰੀ ਫਾਰਮ ਬੀਜਾ ਵਿਖ਼ੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਕੀਤਾ ਗਿਆ ਭਰਵਾਂ ਸਵਾਗਤ
ਬੀਜਾ, 1 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਤੋਂ ਅਰੰਭ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਭੁਮੱਦੀ, ਘੁੰਗਰਾਲੀ ਰਾਜਪੂਤਾਂ, ਗਰਚਾ ਡੇਅਰੀ ਫਾਰਮ ਬੀਜਾ ਵਿਖ਼ੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਦੀਆਂ ਸੰਗਤਾਂ ਵੱਲੋਂ ਲੰਗਰ ਦੇ ਪ੍ਰਬੰਧ ਕੀਤੇ ਗਏਸਨ।
ਬੀਜਾ, 1 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਤੋਂ ਅਰੰਭ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਭੁਮੱਦੀ, ਘੁੰਗਰਾਲੀ ਰਾਜਪੂਤਾਂ, ਗਰਚਾ ਡੇਅਰੀ ਫਾਰਮ ਬੀਜਾ ਵਿਖ਼ੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਦੀਆਂ ਸੰਗਤਾਂ ਵੱਲੋਂ ਲੰਗਰ ਦੇ ਪ੍ਰਬੰਧ ਕੀਤੇ ਗਏਸਨ। ਇਸ ਅਲੌਕਿਕ ਮਾਰਚ ਵਿਚ ਫੁੱਲਾਂਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸੁੰਦਰ ਸਰੂਪ ਸੁਸ਼ੋਭਿਤ ਕੀਤੇ ਹੋਏ ਸਨ। ਖਾਲਸਾ ਮੀਰੀ-ਪੀਰੀ ਮਾਰਚ। ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਬੀਰ ਰਸ ਭਰੀਆਂ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਗਰਚਾ ਡੇਅਰੀ ਫਾਰਮ ਬੀਜਾ ਵਿਖ਼ੇ ਸਮੂਹ ਗਰਚਾ ਪਰਿਵਾਰ ਵਲੋਂ ਮੀਰੀ-ਪੀਰੀ ਖਾਲਸਾ ਮਾਰਚ ਦੀ ਅਗਵਾਈ ਕਰਦੇ ਪੰਜ ਸਿੰਘ ਸਾਹਿਬਾਨ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਗਰਚਾ ਪਰਿਵਾਰ ਵਲੋਂ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਨਵਤੇਜ ਸਿੰਘ ਖਟੜਾ, ਮੈਨੇਜਰ ਇਕਬਾਲ ਸਿੰਘ ਝਬਾਲ, ਪਰਮਜੀਤ ਸਿੰਘ ਪ੍ਰਚਾਰਕ, ਗੁਰਪ੍ਰੀਤ ਸਿੰਘ ਕਥਾਵਚਕ, ਰਣਜੀਤ ਸਿੰਘ ਪਾਇਲ, ਤੇਜਿੰਦਰ ਸਿੰਘ ਇਕੋਲਾਹਾ ਆਦਿ ਸੰਗਤਾਂ ਨੇ ਸ਼ਮੂਲੀਅਤ ਕੀਤੀ।