ਹਲਕਾ ਗਿੱਲ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਜੈਕਾਰਿਆਂ ਦੀ ਗੂੰਜ਼ ਵਿਚ ਨਿੱਘਾ ਸਵਾਗਤ
ਹਲਕਾ ਇੰਚਾਰਜ਼ ਸਿਮਕ ਦੀ ਅਗਵਾਈ ਹੇਠ ਪੰਜ ਪਿਆਰੇ ਲੋਈ ਅਤੇ ਸਿਰੋਪਾਓ ਨਾਲ ਸਨਮਾਨਿਤ
ਡੇਹਲੋਂ, 1 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਹਲਕਾ ਗਿੱਲ ਅੰਦਰ ਵੱਡੀ ਗਿਣਤੀ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ ਅਤੇ ਜਿਉਂ ਹੀ ਮੀਰੀ ਪੀਰੀ ਖਾਲਸਾ ਮਾਰਚ ਪਿੰਡ ਭੁੱਟਾ ਰਾਹੀ ਹਲਕਾ ਗਿੱਲ ਅੰਦਰ ਦਾਖਲ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ।
ਡੇਹਲੋਂ, 1 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਹਲਕਾ ਗਿੱਲ ਅੰਦਰ ਵੱਡੀ ਗਿਣਤੀ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ ਅਤੇ ਜਿਉਂ ਹੀ ਮੀਰੀ ਪੀਰੀ ਖਾਲਸਾ ਮਾਰਚ ਪਿੰਡ ਭੁੱਟਾ ਰਾਹੀ ਹਲਕਾ ਗਿੱਲ ਅੰਦਰ ਦਾਖਲ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ। ਇਸ ਸਮੇਂ ਹਲਕਾ ਗਿੱਲ ਦੀਆਂ ਸੰਗਤਾਂ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਸਮੇਤ ਅਕਾਲੀ ਦਲ ਦੇ ਆਗੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜਾਂ ਪਿਆਰਿਆਂ ਨੂੰ ਲੋਈ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਸਮੇਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸਰਕਲ ਪ੍ਰਧਾਨ ਹਰਬੰਸ ਸਿੰਘ ਗੋਪਾਲਪੁਰ, ਸਾਬਕਾ ਉਪ-ਚੇਅਰਮੈਨ ਪਰਮਿੰਦਰ ਸਿੰਘ ਰੰਗੀਆ, ਯੂਥ ਵਿੰਗ ਪ੍ਰਧਾਨ ਅਰਸ਼ਵੀਰ ਸਿੰਘ ਝੰਮਟ, ਹਰਮੀਤ ਸਿੰਘ ਕਾਦੀਆਂ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਰਪੰਚ ਗੁਰਵਿੰਦਰ ਸਿੰਘ ਗੁਰੀ ਕੈਂਡ, ਅਮਰੀਕ ਸਿੰਘ ਖੱਟੜਾ, ਸਾਬਕਾ ਸਰਪੰਚ ਕਮਿੱਕਰ ਸਿੰਘ ਖੱਟੜਾ, ਸੰਮਤੀ ਮੈਂਬਰ ਮੇਜਰ ਸਿੰਘ ਭੁੱਟਾ, ਡਾ. ਕੇਸਰ ਸਿੰਘ ਸ਼ੰਕਰ, ਬਚਨ ਸਿੰਘ ਭੁੱਟਾ, ਸਾਬਕਾ ਸਰਪੰਚ ਪਿਆਰਾ ਸਿੰਘ ਭੁੱਟਾ, ਮੇਵਾ ਸਿੰਘ ਸ਼ੰਕਰ, ਅਵਤਾਰ ਸਿੰਘ ਲਾਲਾ ਸ਼ੰਕਰ, ਜਗਜੀਤ ਸਿੰਘ ਸ਼ੰਕਰ, ਲਵਪ੍ਰੀਤ ਸਿੰਘ ਮੁਕੰਦਪੁਰ, ਜਸਵੰਤ ਸਿੰਘ ਹਰਨਾਮਪੁਰਾ, ਇਕਬਾਲ ਸਿੰਘ ਸਿੱਧੂ ਬੁਟਾਹਰੀ, ਬੂਟਾ ਸਿੰਘ ਖਾਨਪੁਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਲੰਮਾ ਸਮਾਂ ਉਡੀਕ ਕਰਦੀਆਂ ਸੰਗਤਾਂ ਸਤਿਨਾਮ ਵਾਹਿਗਰੂ ਦਾ ਜਾਪ ਕਰਦੀਆਂ ਰਹੀਆਂ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।