02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਖ-ਵੱਖ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ

ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਾਹਿੁਨਮਾਈ ਹੇਠ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਇਸ ਸਮੇਂ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਏ ਗਏ ਸ਼੍ਰੀ ਗੁਰੂ ਗ੍ਰੰਂਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋਈਆਂ।

ਅਜੀਤ ਡੈਸਕ 02-09-2026
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਾਹਿੁਨਮਾਈ ਹੇਠ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਇਸ ਸਮੇਂ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਏ ਗਏ ਸ਼੍ਰੀ ਗੁਰੂ ਗ੍ਰੰਂਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋਈਆਂ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾੜਾ ਸਾਹਿਬ ਦੀ ਇਸ ਧਰਤੀ ਤੇ ਮਹਾਂਪੁਰਸ਼ਾਂ ਨੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਮਨੁੱਖਤਾ ਨੂੰ ਗੁਰਬਾਣੀ ਨਾਲ ਜੋੜ੍ਹਿਆ ਹੈ ਜਿਸ ਕਰਕੇ ਉਨ੍ਹਾਂ ਮਹਾਂਪੁਰਸ਼ਾਂ ਵੱਲੋਂ ਕੀਤੀ ਨਾਮ ਸਿਮਰਨ ਦੀ ਕਮਾਈ ਅੱਗੇ ਹਰ ਪ੍ਰਾਣੀ ਦਾ ਸਿਰ ਝੁਕਦਾ ਹੈ। ਉਨ੍ਹਾਂ ਸੰਗਤਾਂ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ। ਇਸ ਸਮੇਂ ਗੁਰਦੁਆਰਾ ਰਾੜਾ ਸਾਹਿਬ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਵੱਖ-ਵੱਖ ਪੰਥਕ ਸ਼ਖਸੀਅਤਾਂ ਦਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਹਲਕਾ ਇੰਚਾਰਜ, ਭਾਈ ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ, ਬਾਬਾ ਅਮਰ ਸਿੰਘ ਮੁੱਖ ਕਥਾ ਵਾਚਕ, ਸਾਬਕਾ ਹੈੱਡ ਗ੍ਰੰਂਥੀ ਗਿਆਨੀ ਅਜਵਿੰਦਰ ਸਿੰਘ, ਰਾਗੀ ਭਾਈ ਜਸਵੀਰ ਸਿੰਘ ਕੋਹਲੀ, ਸਟੇਜ ਸਕੱਤਰ ਜਗਜੀਤ ਸਿੰਘ ਜੱਗੀ ਅਹਿਮਦਗੜ੍ਹ ਅਤੇ ਭਾਈ ਹਰਦੇਵ ਸਿੰਘ ਦੋਰਾਹਾ, ਭਾਈ ਹਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ ਲੱਡੂ, ਭਾਈ ਕਰਮਵੀਰ ਸਿੰਘ ਕਾਕਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ।
ਪਿਛਲੀ ਖ਼ਬਰ ਗੁਰੂ ਵਿਰੋਧੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਕੌਮ ਨੇ ਸੁਚੇਤ ਰਹਿਣਾ–ਜਥੇਦਾਰ ਗੜਗੱਜ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ, ਸੰਦੀਪ ਸਿੰਘ ਰੁਪਾਲੋ, ਸੁਖਵੀਰ ਸਿੰਘ ਹੈਪੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਿਧਾਇਕ ਮਨਪ੍ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।