ਕੁਲ ਲੋਕਾਈ ਵਿਚ ਗੁਰੂ ਦਾ ਪੰਥ ਸਦੀਵੀ ਹੈ ਤੇ ਰਹੇਗਾ- ਜਥੇਦਾਰ ਗੜਗੱਜ
ਦੋਰਾਹਾ, 2 ਸਤੰਬਰ (ਮਨਜੀਤ ਸਿੰਘ ਗਿੱਲ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦਿਨ ਰਾਤ ਗੁਰਦੁਆਰਾ ਸ਼੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਪੁੱਜਾ, ਜਿੱਥੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਮਾਰਚ ਦਾ ਸੈਂਕੜੇ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਰਾਤ ਦਾ ਵਿਸ਼ਰਾਮ ਕਰਨ ਉਪਰੰਤ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਸ੍ਰੀ ਚਮਕੌਰ ਸਾਹਿਬ ਵੱਲ ਰਵਾਨਾ ਹੋਇਆ।
ਦੋਰਾਹਾ, 2 ਸਤੰਬਰ (ਮਨਜੀਤ ਸਿੰਘ ਗਿੱਲ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦਿਨ ਰਾਤ ਗੁਰਦੁਆਰਾ ਸ਼੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਪੁੱਜਾ, ਜਿੱਥੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਮਾਰਚ ਦਾ ਸੈਂਕੜੇ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਰਾਤ ਦਾ ਵਿਸ਼ਰਾਮ ਕਰਨ ਉਪਰੰਤ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਸ੍ਰੀ ਚਮਕੌਰ ਸਾਹਿਬ ਵੱਲ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਦੇਗਸਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਦੇਸ਼ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਗੁਰਤਾ ਗੱਦੀ ਦੇ ਕੇ ਇੱਕ ਸਿਧਾਂਤ ਕਾਇਮ ਕੀਤਾ। ਸਤਿਗੁਰੂ ਜੀ ਨੇ ਕਿਹਾ ਸੀ ਕਿ ਆਤਮਾ ਗੁਰੂ ਗ੍ਰੰਥ ਵਿੱਚ ਅਤੇ ਸਰੀਰ ਗੁਰੂ ਪੰਥ ਵਿੱਚ। ਸਿੱਖੀ ਦੇ ਫਿਲੋਸਫੇ ਵਿੱਚ ਸ਼ਬਦ ਅਤੇ ਸੰਗਤ ਗ੍ਰੰਥ ਤੇ ਪੰਥ ਦਾ ਸਿਧਾਂਤ ਅਹਿਮ ਹੈ ਤੇ ਹਰ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮਨੁੱਖ ਦੁਨੀਆਂ ਤੇ ਆਉਂਦਾ ਤੇ ਚਲਾ ਜਾਂਦਾ ਹੈ ਪਰ ਸ਼ਬਦ ਸਦੀਵੀ ਹੈ ਤੇ ਨਾਲ ਪੰਥ ਵੀ ਜੁਗੋ ਜੁਗ ਅਟੱਲ ਹੈ। ਉਹਨਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਉਦੇਸ਼ ਵੀ ਇਹੋ ਹੈ ਕਿ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਜਾਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਦਾ ਸੰਦੇਸ਼ ਸਮੁੱਚੀ ਲੁਕਾਈ ਨੂੰ ਦਿੱਤਾ ਜਾ ਸਕੇ। ਉਹਨਾਂ ਭਰੂਣ ਹੱਤਿਆ ਖਿਲਾਫ ਇੱਕਜੁੱਟ ਹੋ ਕੇ ਲੜਨ ਨਸ਼ਿਆਂ ਖਿਲਾਫ ਜੰਗ ਅਤੇ ਨੌਜਵਾਨੀ ਨੂੰ ਦਸਤਾਰਧਾਰੀ ਹੋਣ ਦਾ ਸੱਦਾ ਵੀ ਦਿੱਤਾ।। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨਾਨਕ ਦੇ ਨਿਰਮਲੇ ਪੰਥ ਨੂੰ ਅੱਜ ਬਾਹਰੀ ਸ਼ਕਤੀਆਂ ਵੱਖ-ਵੱਖ ਤਰੀਕਿਆਂ ਨਾਲ ਖਤਮ ਕਰਦੇ ਲੱਗੀਆਂ ਹੋਈਆਂ ਹਨ। ਪ੍ਰੰਤੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਸ਼ਬਦ ਸਿਧਾਂਤ ਅਤੇ ਸ਼੍ਰੀ ਮੀਰੀ ਪੀਰੀ ਦਾ ਅਕਾਲ ਤਖਤ ਸਾਹਿਬ ਤੋਂ ਮਿਲਣ ਵਾਲਾ ਆਦੇਸ਼ ਤੇ ਸੰਦੇਸ਼ ਸਿੱਖ ਕੌਮ ਦੀ ਢਾਲ ਬਣ ਕੇ ਅਤੇ ਅਗਵਾਈ ਬਣ ਕੇ ਦੋਨੋਂ ਕੰਮ ਕਰ ਰਿਹਾ ਹੈ। ਉਹਨਾਂ ਮੀਰੀ ਪੀਰੀ ਖਾਲਸਾ ਮਾਰਚ ਕਰਨ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਬੰਧਾਂ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਦਾ ਧੰਨਵਾਦ ਕੀਤਾ। ਖਾਲਸਾ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸਰੂਪ ਆਪਣੇ ਸਿਰ ਤੇ ਸੁਸ਼ੋਭਿਤ ਕਰਕੇ ਪਾਲਕੀ ਸਾਹਿਬ ਤੱਕ ਲਿਜਾਇਆ ਜਿੱਥੇ ਸੈਂਕੜੇ ਸੰਗਤਾਂ ਨੇ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕੀਤੀ। ਗੁਰਦੁਆਰਾ ਸਾਹਿਬ ਦੀ ਮੈਨੇਜਰ ਕੇਹਰ ਸਿੰਘ ਅਤੇ ਸਾਰੇ ਪ੍ਰਬੰਧਕਾਂ ਨੇ ਬੇਮਿਸਾਲ ਪ੍ਰਬੰਧ ਕੀਤੇ ਅਤੇ ਇਲਾਕੇ ਵਿੱਚ ਸੰਗਤਾਂ ਨੂੰ ਖਾਲਸਾ ਮਾਰਚ ਵਿੱਚ ਸ਼ਾਮਿਲ ਕਰਨ ਦਾ ਪ੍ਰਬੰਧ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਖਾਲਸਾ ਪੰਥ ਲਈ ਮੀਰੀ ਪੀਰੀ ਖਾਲਸਾ ਮਾਰਚ ਇੱਕ ਵੱਡਮੁੱਲਾ ਉਪਰਾਲਾ ਹੈ ਜਿਨਾਂ ਤੋਂ ਸੰਗਤਾਂ ਸੇਧ ਲੈ ਰਹੀਆਂ ਹਨ। ਅਕਾਲੀ ਆਗੂ ਅਤੇ ਇੱਫਕੋ ਦੇ ਡਾਇਰੈਕਟਰ ਨਵਤੇਜ ਸਿੰਘ ਖੱਟੜਾ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਖਾਲਸਾ ਮਾਰਚ ਬੇਮਿਸਾਲ ਹੋ ਨਿਬੜਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਜਥੇ ਰਾਗੀ ਕਥਾਵਾਚਕ ਵਿਸ਼ਵ ਅਤੇ ਪੰਜਾਂ ਪਿਆਰਿਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਇਸ ਮੌਕੇ ਸ਼ਮੂਲੀਅਤ ਕੀਤੀ ਜਿਨਾਂ ਵਿੱਚ ਪ੍ਰਮੁੱਖ ਸਕੱਤਰ ਭਗਵੰਤ ਸਿੰਘ, ਮੈਨੇਜਰ ਕੇਹਰ ਸਿੰਘ ਮਗਰ, ਮੈਨੇਜਰ ਇਕਬਾਲ ਸਿੰਘ ਝਬਾਲ, ਮੈਨੇਜਰ ਜਸਵੀਰ ਸਿੰਘ ਮੰਗਲੀ, ਮੈਨੇਜਰ ਸੁਖਦੇਵ ਸਿੰਘ ਕੋਟਾ ਆਦਿ ਨੇ ਪ੍ਰਬੰਧਾਂ ਦੀ ਦੇਖਰੇਖ ਕੀਤੀ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਮੀਤ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ, ਹਰ ਜਤਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਢਿੱਲੋ, ਜਥੇ. ਖੱਟੜਾ, ਰਣਜੀਤ ਸਿੰਘ ਪਾਇਲ, ਭਾਈ ਸਤਨਾਮ ਸਿੰਘ ਕਥਾਵਾਚਕ, ਭਾਈ ਗੁਰਪ੍ਰੀਤ ਸਿੰਘ ਰਪਾਲੋ, ਜਸਵੰਤ ਸਿੰਘ, ਮਨਦੀਪ ਸਿੰਘ ਖਾਲਸਾ, ਕਮਿਕਰ ਸਿੰਘ ਕੋਰ ਸੇਖੋ, ਅਵਤਾਰ ਸਿੰਘ ਦੇਹੜੂ, ਜਗਦੀਸ਼ ਸਿੰਘ ਸੇਖੋ ਆਦਿ ਹਾਜ਼ਰ ਸਨ।