ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਗੱਡੇ ਝੰਡੇ, ਜਿੱਤੇ ਕਈ ਤਗਮੇ
ਸਮਰਾਲਾ, 2 ਸਤੰਬਰ (ਗੋਪਾਲ ਸੋਫਤ)-ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਸਕੂਲ ਦੇ ਚਾਰ ਵਿਦਿਆਰਥੀਆਂ (ਅੰਡਰ-14) ਪਰਮਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਨਿੰਦਰ ਸਿੰਘ ਅਤੇ ਨਰਿੰਦਰ ਸਿੰਘ ਨੇ ਕਬੱਡੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
03-09-2026