ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ
ਬੀਜਾ, 4 ਸਤੰਬਰ (ਕਸ਼ਮੀਰ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਵਿਚ ਕਾਲਜ ਦੇ ਅਧਿਆਪਕਾਂ, ਗੈਰ-ਅਧਿਆਪਕ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਬੀਜਾ, 4 ਸਤੰਬਰ (ਕਸ਼ਮੀਰ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਵਿਚ ਕਾਲਜ ਦੇ ਅਧਿਆਪਕਾਂ, ਗੈਰ-ਅਧਿਆਪਕ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਅਨੁਸ਼ਾਸਨਬੱਧਤਾ ਨਾਲ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸੰਗਤ ਨਾਲ ਮਿਲ ਕੇ ਗੁਰਬਾਣੀ ਕੀਰਤਨ ਅਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ। ਇਸ ਖ਼ਾਲਸਾ ਮਾਰਚ ਦੀ ਅਗਵਾਈ ਕਰ ਰਹੇ ਅਕਾਲ ਤਖ਼ਤ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਾਨਕ ਨਾਮਲੇਵਾ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਸਿੱਖੀ- ਸਿਧਾਂਤ ’ਤੇ ਪਹਿਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਵਲੋਂ ਸੇਵਾ ਭਾਵਨਾ ਨਾਲ ਵੱਖ-ਵੱਖ ਸੇਵਾਵਾਂ ਵੀ ਨਿਭਾਈਆਂ ਗਈਆਂ। ਵਿਦਿਆਰਥੀਆਂ ਨੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਸੇਵਾ ਕਰਦਿਆਂ ਸਿੱਖੀ ਦੇ ਮਹਾਨ ਸਿਧਾਂਤ ‘ਸੇਵਾ ਅਤੇ ਸਿਮਰਨ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਕਾਲਜ ਦੇ ਸਟਾਫ਼ ਵੱਲੋਂ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਨਿਮਰਤਾ, ਸਦਾਚਾਰ ਅਤੇ ਭਾਈਚਾਰਕ ਸਾਂਝ ਦੇ ਮਾਰਗ ’ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਵਾਲੇ ਆਪਣੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਗੁਰਮਤਿ ਸਿਧਾਂਤਾਂ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।