06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐੱਸ.ਆਈ.ਆਰ. ਸੰਬੰਧੀ ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13 ਅਗਸਤ 2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ।

ਐੱਸ.ਡੀ.ਐੱਮ. ਬਾਦਲ ਦੀਨ 06-09-2026
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13 ਅਗਸਤ 2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ। ਮਿਤੀ 13 ਅਗਸਤ ਤੋਂ 12 ਸਤੰਬਰ ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਸਬੰਧਤ ਬੀ.ਐੱਲ.ਓ. ਕੋਲ ਭਰੇ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜਗਰਾਉਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਜਗਰਾਉਂ ਸ੍ਰੀ ਬਾਦਲ ਦੀਨ ਨੇ ਸਾਂਝੀ ਕੀਤੀ। ਉੱਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਆਮ ਜਨਤਾ ਅਤੇ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਹਲਕੇ ਦੇ ਸਮੂਹ 204 ਪੋਲਿੰਗ ਸਟੇਸ਼ਨਾਂ ਤੇ ਬੀ.ਐੱਲ.ਓਜ਼. ਦੁਆਰਾ ਅੱਜ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਸਮੂਹ ਬੀ.ਐੱਲ.ਓਜ਼. ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ। ਸ੍ਰੀ ਬਾਦਲ ਦੀਨ ਉੱਪ ਮੰਡਲ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਸਪੈਸ਼ਲ ਕੈਂਪ ਦੌਰਾਨ ਹਲਕੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐੱਲ.ਓਜ਼. ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐੱਲ.ਓ. ਨੂੰ ਦੇਣ ਲਈ ਇਸ ਕੈਂਪ ਦਾ ਲਾਭ ਲੈ ਸਕਦੇ ਹਨ।
ਪਿਛਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਮਾਮਲਾ: ਬਿਜਲੀ ਦੇ ਲੱਗ ਰਹੇ ਲੰਬੇ ਪਾਵਰ ਕੱਟਾਂ ਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪਾਵਰਕਾਮ ਲਲਤੋਂ ਕਲਾਂ ਦੇ ਐਕਸੀਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।