ਰੁੜਕਾ ਵਿਖੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਪਾਰਟੀ ਦੀ ਅਹਿਮ ਇਕੱਤਰਤਾ
ਪੰਜਾਬ ਤੇ ਪੰਥ ਦੇ ਹਿਤਾਂ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਇਆਲੀ, ਸ਼ਿਵਾਲਿਕ
ਡੇਹਲੋਂ, 9 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡ ਰੁੜਕਾ ਵਿਖੇ ਅਹਿਮ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਜਥੇਬੰਦੀ ਕਿਸੇ ਇੱਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਅਤੇ ਪੰਥ ਦੇ ਹਿਤਾਂ ਨੂੰ ਸਮਰਪਿਤ ਜਥੇਬੰਦੀ ਹੈ।
ਡੇਹਲੋਂ, 9 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡ ਰੁੜਕਾ ਵਿਖੇ ਅਹਿਮ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਜਥੇਬੰਦੀ ਕਿਸੇ ਇੱਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਅਤੇ ਪੰਥ ਦੇ ਹਿਤਾਂ ਨੂੰ ਸਮਰਪਿਤ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਹੱਕਾਂ ਅਤੇ ਪੰਥਕ ਮੁੱਦਿਆਂ ਲਈ ਦ੍ਰਿੜ੍ਹਤਾ ਨਾਲ ਆਵਾਜ਼ ਉਠਾਉਣੀ ਸਮੇਂ ਦੀ ਲੋੜ ਹੈ। ਵਿਧਾਇਕ ਇਆਲੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਰਫ਼ ਕੁਰਸੀ ਦੀ ਲਾਲਸਾ ਹੁੰਦੀ ਤਾਂ ਉਹ ਕਿਸੇ ਵੀ ਸਰਕਾਰ ਨਾਲ ਸਮਝੌਤਾ ਕਰ ਸਕਦੇ ਸਨ। ਪਰ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਨਾਲ ਖੜ੍ਹਨ ਨੂੰ ਤਰਜੀਹ ਦਿੱਤੀ। ਉਨ੍ਹਾਂ ਹਲਕਾ ਗਿੱਲ ਤੋਂ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਮਾਇਤ ਕਰਦਿਆਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਦਰਸ਼ਨ ਸਿੰਘ ਸ਼ਿਵਾਲਿਕ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਪਾਰਟੀ ਦੀ ਮੁੱਖ ਤਰਜੀਹ ਹੈ। ਇਸ ਸਮੇਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਕਿਸੇ ਵੀ ਧਰਮ ਦੇ ਵਿਰੁੱਧ ਨਹੀਂ, ਸਗੋਂ ਹਰ ਧਰਮ ਦੇ ਲੋਕਾਂ ਦੇ ਹੱਕਾਂ ਅਤੇ ਸੁਰੱਖਿਆ ਲਈ ਖੜ੍ਹਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਿੰਦੂ ਭਾਈਚਾਰੇ ਸਮੇਤ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਪਾਰਟੀ ਨੂੰ ਮਿਲੇਗਾ। ਇਸ ਸਮੇਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਰਕਲ ਘਵੱਦੀ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਡੇਹਲੋਂ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ, ਨੰਬਰਦਾਰ ਹਰਜੀਤ ਸਿੰਘ ਹੀਤੀ ਕਿਲ੍ਹਾ ਰਾਏਪੁਰ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਕਰਮ ਸਿੰਘ ਰੁੜਕਾ, ਰਮਨਦੀਪ ਸਿੰਘ ਰੋਜ਼ੀ, ਬਲਵੀਰ ਸਿੰਘ ਵਿਰਕ, ਚਤਰਪਾਲ ਸਿੰਘ ਵਿਰਕ, ਸੁਖਜਿੰਦਰ ਸਿੰਘ ਸੁੱਖਾ, ਮੇਘ ਸਿੰਘ, ਹਰਵਿੰਦਰ ਸਿੰਘ ਕਾਲਾ, ਦਵਿੰਦਰ ਸਿੰਘ ਜਬਰੂ, ਬਲਜੀਤ ਸਿੰਘ ਲਵਲੀ, ਮਹਿੰਦਰ ਸਿੰਘ, ਰਛਪਾਲ ਸਿੰਘ ਪਾਲ, ਰਾਮ ਸਿੰਘ ਰਾਮਾ, ਪ੍ਰਮਿੰਦਰ ਸਿੰਘ ਗੋਲੂ, ਬਲਜਿੰਦਰ ਸਿੰਘ ਬਿੱਲੂ, ਬਲਜਿੰਦਰ ਸਿੰਘ ਟੌਰੀ, ਗੁਰਦੀਪ ਸਿੰਘ ਦੀਪਾ, ਮਾਣਕ ਸਿੰਘ ਸ਼ੰਕਰ, ਸੰਦੀਪ ਸਿੰਘ, ਬਲਦੀਪ ਸਿੰਘ, ਜੋਗਿੰਦਰ ਸਿੰਘ ਕਾਕਾ, ਮਹਿੰਦਰ ਸਿੰਘ ਭੋਲਾ, ਤਰਲੋਚਨ ਸਿੰਘ, ਬਲਵੰਤ ਸਿੰਘ, ਮੋਹਣ ਸਿੰਘ, ਸੁਖਦੀਪ ਸਿੰਘ ਗੋਲੂ, ਦਲਵੀਰ ਸਿੰਘ ਭਾਨਾ, ਲਵਦੀਪ ਸਿੰਘ ਲਵੀ, ਏਕਮਕਾਰ ਸਿੰਘ ਬਾਲੀ, ਹਰਦੀਪ ਸਿੰਘ ਬੱਬਲੂ, ਸਿਕੰਦਰ ਸਿੰਘ ਬਿੱਲੂ, ਬਲਜੀਤ ਸਾਗਰ, ਸਾਬਕਾ ਪੰਚ ਪਰਮਜੀਤ ਕੌਰ, ਸੁਖਰਾਜ ਸਿੰਘ, ਪਲਵਿੰਦਰ ਸਿੰਘ, ਦਿਲਸ਼ਾਦ ਸਿੰਘ ਬੰਟੀ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸਨ। ਯੂਨੀਵਰਸਿਟੀ ਚੋਣਾਂ ਦੌਰਾਨ ਵੀ ਅਕਾਲੀ ਦਲ ਨੇ ਪੰਜਾਬ ਨਾਲ ਧੋਖਾ ਕੀਤਾ-ਇਆਲੀ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਸੰਬੰਧੀ ਅਕਾਲੀ ਦਲ ਬਾਦਲ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਨੇ ਇਕ ਵਾਰ ਫਿਰ ਪੰਜਾਬੀਆਂ ਨਾਲ ਧੋਖਾ ਕਰ ਕੇ ਯੂਨੀਵਰਸਿਟੀ ਚੋਣਾਂ ਵਿਚ ਆਰ. ਐੱਸ. ਐੱਸ. ਦਾ ਕਬਜ਼ਾ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਬਣੀ ‘ਸੱਥ’ ਜਥੇਬੰਦੀ ਨੂੰ ਹਰਾਉਣ ਲਈ ਅਕਾਲੀ ਦਲ ਬਾਦਲ ਨੇ ਰਾਤੋਂ-ਰਾਤ ਭਾਜਪਾ ਨਾਲ ਸਮਝੌਤਾ ਕੀਤਾ, ਜਿਸ ਨੇ ਅਕਾਲੀ ਦਲ ਦੀ ਸੱਤਾ ਲਾਲਸਾ ਦੀ ਨੀਤੀ ਨੂੰ ਜੱਗ ਜ਼ਾਹਿਰ ਕਰ ਦਿੱਤਾ ਹੈ। ਪਰ ਪੰਜਾਬੀ ਹੁਣ ਜਾਗ ਚੁੱਕੇ ਹਨ, ਜੋ ਇਸ ਦੋਗਲੀ ਨੀਤੀ ਵਾਲੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ।