11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੰਤ ਸੰਮੇਲਨ ਗੁਰਬਾਣੀ ਮਨੁੱਖੀ ਮਨ ਦੀ ਭਟਕਣਾ ਨੂੰ ਮਿਟਾਉਂਦੀ ਹੈ - ਸੰਤ ਸਮਾਜ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ ਵਿੱਚ ਬਾਬਾ ਵਡਭਾਗ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੰਨਾ ਦੇ ਨਜ਼ਦੀਕੀ ਪਿੰਡ ਰਹੋਣ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਸੰਤ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ, ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ।

ਅਜੀਤ ਡੈਸਕ 11-09-2026
ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ ਵਿੱਚ ਬਾਬਾ ਵਡਭਾਗ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੰਨਾ ਦੇ ਨਜ਼ਦੀਕੀ ਪਿੰਡ ਰਹੋਣ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਸੰਤ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ, ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ। ਸੰਮੇਲਨ ਵਿਚ ਸੰਤ ਬਾਬਾ ਬਲਵਿੰਦਰ ਸਿੰਘ ਮੁੱਲਾਂਪੁਰ, ਸੰਤ ਗੁਰਨਾਮ ਦਾਸ ਸਾਹਨੇਵਾਲ, ਸੰਤ ਬਾਬਾ ਧਰਮਪਾਲ ਸਿੰਘ, ਸੰਤ ਬਾਬਾ ਜਗਤਾਰ ਸਿੰਘ ਮਟੋਰਡਾ, ਸਵਾਮੀ ਸਚਿਦਾਨੰਦ ਗੌਸੀ ਦੀ ਕੁਟੀਆ ਅਤੇ ਸੰਤ ਬਾਬਾ ਸੁਲਤਾਨ ਸਿੰਘ ਨੇ ਆਪਣੇ ਅਨਮੋਲ ਪ੍ਰਵਚਨਾਂ ਨਾਲ ਸੰਗਤਾਂ ਦਾ ਮਾਰਗਦਰਸ਼ਨ ਕੀਤਾ। ਉਹਨਾਂ ਕਿਹਾ ਕਿ ਅੱਜ ਮਨੁੱਖ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਜਰੂਰਤ ਹੈ, ਗੁਰਬਾਣੀ ਹੀ ਮਨੁੱਖੀ ਮਨ ਦੀ ਭਟਕਣਾ ਨੂੰ ਦੂਰ ਕਰਕੇ, ਉਸਦੇ ਪਾਪਾਂ ਦਾ ਨਾਸ਼ ਕਰਕੇ, ਉਸਦਾ ਸਹੀ ਮਾਰਗ ਦਰਸ਼ਨ ਕਰ ਸਕਦੀ ਹੈ। ਇਸ ਸੰਤ ਸੰਮੇਲਨ ਵਿਚ ਗੁਰਕੀਰਤ ਸਿੰਘ ਕੋਟਲੀ, ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ, ਡਾ. ਨਵਦੀਪ ਸਿੰਘ, ਡਾ. ਅਮਰਿੰਦਰ ਸਿੰਘ, ਚਰਨ ਸਿੰਘ ਚੰਨਾ, ਸਿੱਖਿਆ ਸ਼ਾਸਤਰੀ ਲੋਕ ਨਾਥ ਸ਼ਰਮਾ, ਕਰਨੈਲ ਸਿੰਘ ਭੋਲਾ, ਭੁਪਿੰਦਰ ਸਿੰਘ, ਕਮਲਜੀਤ ਸਿੰਘ ਕਮਲ, ਅਨੁਜ ਛਾਹੜੀਆ, ਸੁਖਦੇਵ ਸਿੰਘ, ਰੂਬੀ ਗਿੱਲ, ਤਪਿੰਦਰਜੀਤ ਸਿੰਘ, ਪ੍ਰਭਜੋਤ ਸਿੰਘ, ਵਿਪਨ ਗਾਂਧੀ, ਗੁਰਸੇਵਕ ਸਿੰਘ , ਸੁਖਵਿੰਦਰ ਕੌਰ, ਹਰਜਿੰਦਰ ਕੌਰ, ਹਰਮਿੰਦਰ ਕੌਰ, ਪਰਮਜੀਤ ਕੌਰ, ਛਿੰਦਰ ਪਾਲ ਕੌਰ, ਕਮਲਪ੍ਰੀਤ ਕੌਰ ਆਦਿ ਨੇ ਵਿਸ਼ੇਸ਼ ਤੌਰ ’ਤੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਕਬੱਡੀ ਸਰਕਲ ਸਟਾਈਲ ਵਿਚ ਸਰਕਾਰੀ ਹਾਈ ਸਕੂਲ ਸਿਹੋੜਾ ਦੀ ਟੀਮ ਨੇ ਪਹਿਲਾ ਸਥਾਨ ਮੱਲਿਆ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।