11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ - ਗੁਰਪ੍ਰੀਤ ਸਿੰਘ ਲਾਪਰਾਂ

ਰਾੜਾ ਸਾਹਿਬ, 10 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਲੁਧਿਆਣਾ ਸ਼ਹਿਰ ਵਿਖੇ ਜਲੰਧਰ ਬਾਈਪਾਸ ’ਤੇ ਸਥਿਤ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਘਟਨਾ ਤੇ ਗੰਭੀਰ ਚਿੰਤਾ ਪ੍ਰਗਟ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਅਜੀਤ ਡੈਸਕ 11-09-2026
ਰਾੜਾ ਸਾਹਿਬ, 10 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਲੁਧਿਆਣਾ ਸ਼ਹਿਰ ਵਿਖੇ ਜਲੰਧਰ ਬਾਈਪਾਸ ’ਤੇ ਸਥਿਤ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਘਟਨਾ ਤੇ ਗੰਭੀਰ ਚਿੰਤਾ ਪ੍ਰਗਟ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਡਾ. ਅੰਬੇਡਕਰ ਵਰਗੀ ਮਹਾਨ ਸ਼ਖ਼ਸੀਅਤ ਦਾ ਬੁੱਤ ਵੀ ‘ਆਪ’ ਸਰਕਾਰ ਦੇ ਰਾਜ ਵਿਚ ਸੁਰੱਖਿਅਤ ਨਹੀਂ ਹੈ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਨ੍ਹਾਂ ਲੋਕਾਂ ਨੂੰ ਫੜ੍ਹ ਕੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ ਅਤੇ ਦਿਨ ਪ੍ਰਤੀ ਦਿਨ ਵਾਪਰ ਰਹੀਆਂ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਨੱਥ ਪਾਈ ਜਾਵੇ। 10ਖੰਨਾ08 ਸ਼੍ਰੋ. ਅ. ਦ. (ਬ) ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ
ਪਿਛਲੀ ਖ਼ਬਰ ਬਾਬਾ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਬੇਹੱਦ ਨਿੰਦਣਯੋਗ - ਬੇਗਮਪੁਰਾ ਏਕਤਾ ਦਲ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਸ਼ਹਿਰ ਦੇ 19.38 ਕਰੋੜ ਰੁਪਏ ਦੀ ਲਾਗਤ ਨਾਲ 151 ਵਿਕਾਸ ਕੰਮਾਂ ਦੀ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।