11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਰਜਕਾਰੀ ਕੌਮੀ ਪ੍ਰਧਾਨ ਹਰਜੋਤ ਸਿੰਘ ਮਾਂਗਟ ਦਾ ਆੜ੍ਹਤੀ ਪਰਮਿੰਦਰ ਗੁਲਿਆਣੀ ਵਲੋਂ ਸਨਮਾਨ

ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਯੂਥ ਅਕਾਲੀ ਦਲ ਕਾਰਜਕਾਰੀ ਕੌਮੀ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਅਕਾਲੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਾਛੀਵਾੜਾ ਵਿਖੇ ਅਕਾਲੀ ਆਗੂ ਪਰਮਿੰਦਰ ਸਿੰਘ ਗੁਲਿਆਣੀ ਵਲੋਂ ਨਵੇਂ ਬਣੇ ਪ੍ਰਧਾਨ ਹਰਜੋਤ ਸਿੰਘ ਮਾਂਗਟ ਨੂੰ ਸਿਰੋਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 11-09-2026
ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਯੂਥ ਅਕਾਲੀ ਦਲ ਕਾਰਜਕਾਰੀ ਕੌਮੀ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਅਕਾਲੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਾਛੀਵਾੜਾ ਵਿਖੇ ਅਕਾਲੀ ਆਗੂ ਪਰਮਿੰਦਰ ਸਿੰਘ ਗੁਲਿਆਣੀ ਵਲੋਂ ਨਵੇਂ ਬਣੇ ਪ੍ਰਧਾਨ ਹਰਜੋਤ ਸਿੰਘ ਮਾਂਗਟ ਨੂੰ ਸਿਰੋਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪਰਮਿੰਦਰ ਸਿੰਘ ਗੁਲਿਆਣੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਅੱਗੇ ਲਿਆਉਣਾ ਇੱਕ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ। ਇਸ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੰਦਾ ਆਇਆ ਹੈ, ਜਿਸ ਕਰ ਕੇ ਅੱਜ ਵੱਡੀ ਗਿਣਤੀ ‘ਚ ਨੌਜਵਾਨ ਯੂਥ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ‘ਚ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਬਲਵਿੰਦਰ ਸਿੰਘ, ਨਗਿੰਦਰ ਸਿੰਘ ਖੇੜਾ, ਬਿਕਰਮਜੀਤ ਸਿੰਘ, ਅਮਨਦੀਪ ਸਿੰਘ ਪਵਾਤ, ਅਚਿੰਤ ਭਾਟੀਆ, ਮਨਵੀਰ ਸਿੰਘ, ਸਤਿਅਮ, ਬੌਬੀ, ਰਮਨ ਕੁਮਾਰ, ਸੀਤਾ ਰਾਮ, ਗੁਰਕੀਰਤ ਸਿੰਘ ਅਤੇ ਨੀਤੂ ਧੀਮਾਨ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਰਣਜੀਤ ਸਿੰਘ ਸੱਚਖੰਡ ਜਾ ਬਿਰਾਜੇ, ਸੰਗਤ ਵਿਚ ਸੋਗ ਦੀ ਲਹਿਰ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ-ਐਸ. ਡੀ. ਐਮ ਸਵਾਤੀ ਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।