12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਖੱਟੜਾ ਚੁਹਾਰਮ ਵਿਖੇ ਮੇਲਾ ਛਪਾਰ ਰੈਲੀ ਦੀ ਸਫਲਤਾ ਲਈ ਅਕਾਲੀ ਦਲ ਬਾਦਲ ਵਲੋਂ ਇਕੱਤਰਤਾ 26 ਸਤੰਬਰ ਨੂੰ ਹਲਕਾ ਗਿੱਲ ਤੋਂ ਵੱਡੀ ਗਿਣਤੀ ’ਚ ਵਰਕਰ ਛਪਾਰ ਸ਼ਮੂਲੀਅਤ ਕਰਨਗੇ-ਹਰਪ੍ਰੀਤ ਸਿੰਘ ਸਿਮਕ

ਡੇਹਲੋਂ, 11 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡ ਖੱਟੜਾ ਚੁਹਾਰਮ ਵਿਖੇ ਅਕਾਲੀ ਆਗੂ ਪਰਮਜੀਤ ਸਿੰਘ ਖੱਟੜਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਅਹਿਮ ਇਕੱਤਰਤਾ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਛਪਾਰ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 12-09-2026
ਡੇਹਲੋਂ, 11 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡ ਖੱਟੜਾ ਚੁਹਾਰਮ ਵਿਖੇ ਅਕਾਲੀ ਆਗੂ ਪਰਮਜੀਤ ਸਿੰਘ ਖੱਟੜਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਅਹਿਮ ਇਕੱਤਰਤਾ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਛਪਾਰ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਛਪਾਰ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਰੈਲੀ ਵਿੱਚ ਸ਼ਾਮਿਲ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨਗੇ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਕੇ ਸੀਨੀਅਰ ਆਗੂਆਂ ਦੇ ਵਿਚਾਰ ਸੁਣੋ ਤਾਂ ਕਿ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੰਭਲਾ ਮਾਰਿਆ ਜਾ ਸਕੇ। ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਸਮੇਤ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਛਪਾਰ ਰੈਲੀ ਨੂੰ ਸਫਲ ਬਣਾਉਣ ਲਈ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਤੇਜ਼ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਕੇਸਰ ਸਿੰਘ ਸ਼ੰਕਰ, ਲਵਪ੍ਰੀਤ ਸਿੰਘ ਮੁਕੰਦਪੁਰ, ਸਾਬਕਾ ਸਰਪੰਚ ਕਮਿਕਰ ਸਿੰਘ ਖੱਟੜਾ, ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਖੱਟੜਾ, ਪਰਮਜੀਤ ਸਿੰਘ ਕਾਕਾ ਖੱਟੜਾ, ਲਖਬੀਰ ਸਿੰਘ ਖੱਟੜਾ, ਸੁਖਦੇਵ ਸਿੰਘ, ਹਰਚੰਦ ਸਿੰਘ, ਬਲਜਿੰਦਰ ਸਿੰਘ ਪੰਚ, ਜੇ. ਈ. ਬਲਵਿੰਦਰ ਸਿੰਘ, ਅਮਨਦੀਪ ਸਿੰਘ ਗੋਗੀ, ਕਾਕਾ ਬਲਜਿੰਦਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਪੰਚ ਜੱਗੀ, ਨੰਬਰਦਾਰ ਚਰਨਜੀਤ ਸਿੰਘ, ਜਸਵੀਰ ਸਿੰਘ ਸੈਕਟਰੀ, ਕੁਲਵੀਰ ਸਿੰਘ, ਗਿਆਨੀ ਸਿਕੰਦਰ ਸਿੰਘ, ਮਾਸਟਰ ਦਰਸ਼ਨ ਸਿੰਘ, ਦਲਜੀਤ ਸਿੰਘ, ਜੋਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਤੋਂ ਸਖ਼ਤ ਕਾਰਵਾਈ-ਬਲਵਿੰਦਰ ਸਿੰਘ ਬੰਬ... ਅਗਲੀ ਖ਼ਬਰ ਕਾਲੇ ਝੰਡੇ ਦਿਖਾਉਣਾ ਲੋਕਤੰਤਰ ਵਿਚ ਗੁਨਾਹ ਨਹੀਂ, ਸਰਕਾਰ ਲੋਕਾਂ ਦੀ ਆਵਾਜ਼ ਸੁਣੇ-ਹੈਪੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।