ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ
ਐਨ. ਓ. ਸੀ. ਨਾ ਮਿਲਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ-ਪਰਮਜੀਤ ਢਿੱਲੋਂ
ਮਾਛੀਵਾੜਾ ਸਾਹਿਬ, 11 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਮਾਛੀਵਾੜਾ ਸਾਹਿਬ ਦੀ ਇੱਕ ਮੀਟਿੰਗ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮਨਜੀਤ ਸਿੰਘ ਮੱਕੜ, ਰਜਿੰਦਰ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਢਿੱਲੋਂ, ਦਲਵਿੰਦਰ ਸਿੰਘ ਬੁੱਲੇਵਾਲ, ਕਮਲ ਢਿੱਲੋਂ, ਮਨੀ ਕੈਲਾ, ਅਰਸ਼ ਰਾਏ, ਜਗਦੀਪ ਸਿੰਘ ਝੱਜ, ਉਪਜਿੰਦਰ ਸਿੰਘ ਔਜਲਾ ਵੀ ਹਾਜ਼ਰ ਸਨ।
ਮਾਛੀਵਾੜਾ ਸਾਹਿਬ, 11 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਮਾਛੀਵਾੜਾ ਸਾਹਿਬ ਦੀ ਇੱਕ ਮੀਟਿੰਗ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮਨਜੀਤ ਸਿੰਘ ਮੱਕੜ, ਰਜਿੰਦਰ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਢਿੱਲੋਂ, ਦਲਵਿੰਦਰ ਸਿੰਘ ਬੁੱਲੇਵਾਲ, ਕਮਲ ਢਿੱਲੋਂ, ਮਨੀ ਕੈਲਾ, ਅਰਸ਼ ਰਾਏ, ਜਗਦੀਪ ਸਿੰਘ ਝੱਜ, ਉਪਜਿੰਦਰ ਸਿੰਘ ਔਜਲਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਹਲਕਾ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਹੋਈਆਂ। ਪਰਮਜੀਤ ਢਿੱਲੋਂ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਵਾਅਦੇ ਕਰਦੀ ਰਹੀ ਕਿ ਅਸੀਂ ਪਲਾਟ ਵੇਚਣ ਤੇ ਖ਼ਰੀਦਣ ਲਈ ਐਨ. ਓ. ਸੀ. ਦੀ ਸ਼ਰਤ ਖ਼ਤਮ ਕਰ ਦੇਵਾਂਗੇ ਪਰ ਬਾਕੀ ਵਾਅਦਿਆਂ ਦੀ ਤਰ੍ਹਾਂ ਇਹ ਵਾਅਦਾ ਵੀ ਝੂਠਾ ਸਾਬਤ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਹਾਲਾਤ ਇਹ ਹੋ ਗਏ ਹਨ ਕਿ ਅੱਜ ਪਿੰਡਾਂ ਵਿਚ ਵੀ ਜੇਕਰ ਕਿਸੇ ਨੇ ਖ਼ਰੀਦਣਾ ਜਾਂ ਵੇਚਣਾ ਹੈ ਤਾਂ ਉਸ ਨੂੰ ਵੀ ਐਨ. ਓ. ਸੀ. ਦੀ ਸ਼ਰਤ ਲਾਜ਼ਮੀ ਕਰ ਦਿੱਤੀ ਹੈ ਅਤੇ ਲੋਕ ਕਚਹਿਰੀਆਂ ਤੇ ਦਫ਼ਤਰਾਂ ਵਿਚ ਖੱਜਲ ਖੁਆਰ ਹੋ ਰਹੇ ਹਨ। ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਮਾਛੀਵਾੜਾ ਸ਼ਹਿਰ ਦੇ ਲੋਕ ਨਗਰ ਕੌਂਸਲ ‘ਚੋਂ ਆਪਣੇ ਪਲਾਟਾਂ ਦੀਆਂ ਐਨ. ਓ. ਸੀ. ਲੈਣ ਅਤੇ ਆਪਣੇ ਘਰ ਬਣਾਉਣ ਲਈ ਨਕਸ਼ੇ ਪਾਸ ਕਰਵਾਉਣ ਲਈ ਖੱਜਲ-ਖੁਆਰ ਹੋ ਰਹੇ ਹਨ। ਪਰਮਜੀਤ ਢਿੱਲੋਂ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ‘ਤੇ ਲੋਕਾਂ ਨੂੰ ਐਨ. ਓ. ਸੀ. ਦੀ ਸ਼ਰਤ ਤੋਂ ਮੁਕਤ ਕਰਾਵਾਂਗੇ ਤਾਂ ਜੋ ਉਨ੍ਹਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਨੇ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ।