ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਪਿੰਡਾਂ ’ਚ ਮੀਟਿੰਗਾਂ ਜਾਰੀ
ਮਾਛੀਵਾੜਾ ਸਾਹਿਬ, 12 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਬੇਟ ਖੇਤਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪਿੰਡ ਟਾਂਡਾ ਕੁਸ਼ਲ ਸਿੰਘ ਵਾਲਾ ਵਿਖੇ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਬਿੰਦਰ ਸਮਰਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਗਏ ਹਨ ਅਤੇ ਵਾਰਿਸ ਪੰਜਾਬ ਪਾਰਟੀ ਨਾਲ ਜੁੜ ਕੇ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਅਜੀਤ ਡੈਸਕ
13-09-2026