14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ, ਇੱਕ ਗ੍ਰਿਫ਼ਤਾਰ ਪੁਲਿਸ ਦਾ ਜਾਅਲੀ ਪਛਾਣ ਪੱਤਰ ਬਰਾਮਦ

ਸਮਰਾਲਾ, 13 ਸਤੰਬਰ (ਗੋਪਾਲ ਸੋਫਤ)-ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਪੰਜਾਬ ਪੁਲਿਸ ਦਾ ਇੱਕ ਜਾਅਲੀ ਪਛਾਣ ਪੱਤਰ ਵੀ ਬਰਾਮਦ ਕੀਤਾ ਗਿਆ ਹੈ।

ਸਰਕਾਰੀ ਨੌਕਰੀ ਦਾ ਝਾਂਸਾ ਦੇ ਪੈਸੇ ਬਟੋਰਨ ਵਾਲਾ ਗ੍ਰਿਫਤਾਰ ਕੀਤਾ ਵਿਅਕਤੀ ਪੁਲਿਸ ਟੀਮ ਦੇ ਨਾਲ। 14-09-2026
ਸਮਰਾਲਾ, 13 ਸਤੰਬਰ (ਗੋਪਾਲ ਸੋਫਤ)-ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਪੰਜਾਬ ਪੁਲਿਸ ਦਾ ਇੱਕ ਜਾਅਲੀ ਪਛਾਣ ਪੱਤਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, ਪਿੰਡ ਹਰਿਓ ਕਲਾਂ ਵਾਸੀ ਅਮਨਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਮਰਾਲਾ ਦੇ ਹਿੰਮਤ ਨਗਰ ਵਾਸੀ ਗੋਬਿੰਦ ਸਿੰਘ ਉਰਫ਼ ਸੰਜੂ ਨੇ ਉਸ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਮਿਤੀਆਂ ਨੂੰ ਕਰੀਬ 10 ਲੱਖ ਰੁਪਏ ਲਏ। ਸ਼ਿਕਾਇਤਕਰਤਾ ਦੇ ਦੋਸ਼ਾਂ ਮੁਤਾਬਕ, ਨਾ ਤਾਂ ਉਸ ਨੂੰ ਸਰਕਾਰੀ ਨੌਕਰੀ ਲਗਵਾਈ ਗਈ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਪੈਸੇ ਵਾਪਸ ਮੰਗਣ ’ਤੇ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਗਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਸਮਰਾਲਾ ਵਿਖੇ ਮੁਕੱਦਮਾ 318(4), 338, 336(2) ਅਤੇ 340 ਬੀ. ਐੱਨ. ਐੱਸ. ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਖੰਨਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕਾਰਵਾਈ ਕਰਦਿਆਂ ਗੋਬਿੰਦ ਸਿੰਘ ਉਰਫ਼ ਸੰਜੂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਪਾਸੋਂ ਪੰਜਾਬ ਪੁਲਿਸ ਦਾ ਜਾਅਲੀ ਆਈ.ਡੀ. ਕਾਰਡ ਬਰਾਮਦ ਹੋਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰੀ ਨੌਕਰੀ ਜਾਂ ਕਿਸੇ ਹੋਰ ਸਰਕਾਰੀ ਕੰਮ ਲਈ ਪੈਸੇ ਲੈਣ-ਦੇਣ ਅਤੇ ਵਿਚੋਲਿਆਂ ਦੇ ਝਾਂਸੇ ਵਿੱਚ ਨਾ ਆਉਣ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।