15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਵਿਚ ਬਿਜਲੀ ਸੰਕਟ ’ਤੇ ਕਾਂਗਰਸ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਖ਼ਾਨ ਨੇ ਕਿਹਾ, ‘ਆਪ’ ਦੇ ਝੂਠੇ ਵਾਅਦਿਆਂ ਦੀ ਖੁੱਲ੍ਹੀ ਪੋਲ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਡੂੰਘੇ ਹੋ ਰਹੇ ਬਿਜਲੀ ਸੰਕਟ ਅਤੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਸਰਕਾਰ ਚੁਫੇਰਿਓਂ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਸੂਬੇ ਵਿੱਚ ਬਿਜਲੀ ਪ੍ਰਬੰਧਾਂ ਦੇ ਫ਼ੇਲ੍ਹ ਹੋਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਦੀ ਕਾਰਗੁਜ਼ਾਰੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

ਅਜੀਤ ਡੈਸਕ 15-09-2026
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਡੂੰਘੇ ਹੋ ਰਹੇ ਬਿਜਲੀ ਸੰਕਟ ਅਤੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਸਰਕਾਰ ਚੁਫੇਰਿਓਂ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਸੂਬੇ ਵਿੱਚ ਬਿਜਲੀ ਪ੍ਰਬੰਧਾਂ ਦੇ ਫ਼ੇਲ੍ਹ ਹੋਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਦੀ ਕਾਰਗੁਜ਼ਾਰੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦਾ ਢਿੰਡੋਰਾ ਪਿੱਟਣ ਵਾਲੀ ਸਰਕਾਰ ਕੋਲ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੀ ਕੋਈ ਠੋਸ ਯੋਜਨਾ ਨਹੀਂ ਹੈ। ਖ਼ਾਨ ਨੇ ਕਿਹਾ ਕਿ ਬਿਜਲੀ ਸੰਕਟ ਨੇ ਸਰਕਾਰ ਦੇ ਸਾਰੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਹੁਣ ਉਨ੍ਹਾਂ ਕੋਲ ਲੋਕਾਂ ਨੂੰ ਦੇਣ ਲਈ ਕੋਈ ਜਵਾਬ ਨਹੀਂ ਹੈ, ਇਸੇ ਲਈ ਮੁੱਖ ਮੰਤਰੀ ਦੇ ਨਾਲ-ਨਾਲ ਬਿਜਲੀ ਮੰਤਰੀ ਵੀ ਲੋਕਾਂ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆ ਰਹੇ ਹਨ। ਦਿਲਬਰ ਮੁਹੰਮਦ ਖ਼ਾਨ ਨੇ ਸਰਕਾਰੀ ਅੰਕੜਿਆਂ ਅਤੇ ਜ਼ਮੀਨੀ ਹਕੀਕਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਬੀਤੇ ਹਫ਼ਤੇ ਸੂਬੇ ਵਿਚ ਬਿਜਲੀ ਦੀ ਮੰਗ 16,600 ਮੈਗਾਵਾਟ ਦਾ ਅੰਕੜਾ ਪਾਰ ਕਰ ਗਈ ਹੈ। ਸੂਬੇ ਦੇ ਆਪਣੇ ਥਰਮਲ ਪਲਾਂਟ ਖ਼ਸਤਾ ਹਾਲਤ ਵਿੱਚ ਹਨ ਅਤੇ ਨਿੱਜੀ ਥਰਮਲ ਪਲਾਂਟਾਂ ਦੇ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਵਾਰ-ਵਾਰ ਬੰਦ ਹੋ ਰਹੇ ਹਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ‘ਆਪ’ ਸਰਕਾਰ ਬਿਜਲੀ ਪ੍ਰਬੰਧਨ ਦੀ ਬਜਾਏ ਸਿਰਫ਼ ਪ੍ਰਚਾਰ ਅਤੇ ਝੂਠੀ ਵਾਹ-ਵਾਹੀ ਖੱਟਣ ਵਿੱਚ ਰੁੱਝੀ ਹੋਈ ਹੈ। ਪੰਜਾਬ ਦੇ ਬਹੁਤੇ ਥਰਮਲ ਪਲਾਂਟਾਂ ਵਿੱਚ ਕੋਲਾ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ’ਤੇ ਗੰਭੀਰ ਵਿੱਤੀ ਸੰਕਟ ਮੰਡਰਾ ਰਿਹਾ ਹੈ ਅਤੇ ਸੂਬਾ ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਕੇਂਦਰੀ ਪੂਲ ਤੋਂ ਮਹਿੰਗੀ ਬਿਜਲੀ ਖ਼ਰੀਦ ਕੇ ਖ਼ਾਨਾਪੂਰਤੀ ਕਰ ਰਹੀ ਹੈ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਘੰਟਿਆਂ ਬੱਧੀ ਲੱਗ ਰਹੇ ਲੰਬੇ ਕੱਟਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕੰਢੇ ਹਨ ਅਤੇ ਕਾਰੋਬਾਰ-ਉਦਯੋਗ ਠੱਪ ਹੋ ਰਹੇ ਹਨ। ਖ਼ਾਨ ਨੇ ਸਵਾਲ ਚੁੱਕਿਆ ਕਿ ਜਦੋਂ ਭਿਆਨਕ ਗਰਮੀ ਅਤੇ ਹੁੰਮਸ ਵਿਚ ਲੋਕ ਤਰਾਹ-ਤਰਾਹ ਕਰ ਰਹੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਜਨਤਾ ਨੂੰ ਰਾਹਤ ਦੇਣ ਦੀ ਬਜਾਏ ਅੱਖਾਂ ਮੀਟ ਕੇ ਕਿਉਂ ਬੈਠੇ ਹਨ? ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬਿਜਲੀ ਸਪਲਾਈ ਦਰੁਸਤ ਕਰਨ ਲਈ ਤੁਰੰਤ ਪੁਖ਼ਤਾ ਕਦਮ ਨਾ ਚੁੱਕੇ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੜਕਾਂ ’ਤੇ ਉਤਰਨ ਤੋਂ ਪਿੱਛੇ ਨਹੀਂ ਹਟੇਗੀ।
ਪਿਛਲੀ ਖ਼ਬਰ ਐੱਸ.ਆਰ. ਕਲੇਰ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਵਿਚ ਸ਼ਾਮਿਲ ਅਗਲੀ ਖ਼ਬਰ ਬਲਾਕ ਖੰਨਾ ਵਿਖੇ ਸੀ. ਬੀ. ਏ. ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।