16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੈਰਾਗੌਨ ਸਕੂਲ ਨੰਗਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਗਣਪਤੀ ਬੱਪਾ ਦੀ ਸਥਾਪਨਾ

ਡੇਹਲੋਂ, 15 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗਣਪਤੀ ਬੱਪਾ ਦੀ ਸ਼ੁਭ ਸਥਾਪਨਾ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸਮੂਹ ਸਕੂਲ ਸਟਾਫ ਵਲੋਂ ਗਣਪਤੀ ਦੀ ਪੂਜਾ-ਅਰਚਨਾ ਕੀਤੀ ਗਈ।

ਅਜੀਤ ਡੈਸਕ 16-09-2026
ਡੇਹਲੋਂ, 15 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗਣਪਤੀ ਬੱਪਾ ਦੀ ਸ਼ੁਭ ਸਥਾਪਨਾ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸਮੂਹ ਸਕੂਲ ਸਟਾਫ ਵਲੋਂ ਗਣਪਤੀ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਰਵਾਇਤੀ ਰਸਮਾਂ ਅਨੁਸਾਰ ਭਗਵਾਨ ਗਣੇਸ਼ ਦੀ ਸਥਾਪਨਾ ਕੀਤੀ ਗਈ ਅਤੇ ਸਮੁੱਚੇ ਸਕੂਲ ਪਰਿਵਾਰ ਦੀ ਖੁਸ਼ਹਾਲੀ, ਸ਼ਾਂਤੀ, ਸਮਰਿੱਧੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਗਵਾਨ ਗਣੇਸ਼ ਨੂੰ ਬੁੱਧੀ ਅਤੇ ਸਮਰਿੱਧੀ ਦੇ ਦੇਵਤਾ ਵਜੋਂ ਮੰਨਿਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੁਮਨ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਸਕੂਲ ਪਰਿਵਾਰ ਨੂੰ ਗਣਪਤੀ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਨਿਰੰਤਰ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ਕਾਨਫਰੰਸ ਇਤਹਾਸਿਕ ਹੋਵੇਗੀ – ਗੁਰਪ੍ਰੀਤ ਸਿੰਘ ਲਾਪਰਾਂ ਪਿੰਡ ਲਾਪਰਾਂ ਵਿਖੇ ਅਕ... ਅਗਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਝਾ ਫਰੰਟ ਵਲੋਂ ਹਲਕਾ ਵਿਧਾਇਕ ਦਾ ਘਿਰਾਓ ਹੁਣ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।