16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦ੍ਰਿਸ਼ਟੀ ਸਕੂਲ ਨਾਰੰਗਵਾਲ ਦੀਆਂ ਅਧਿਆਪਕਾਵਾਂ ਦਾ ਸਨਮਾਨ

ਮਾਛੀਵਾੜਾ ਸਾਹਿਬ, 15 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਸਾਹਿਤਕਾਰ, ਕਵਿਤਰੀ, ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਸਿਰਜਣਾਤਮਕ ਲੇਖਣ’ ਵਿਸ਼ੇ ਤੇ ਇੱਕ ਵਿਸ਼ੇਸ਼ ਵਰਕਸ਼ਾਪ ਲਗਵਾਈ ਗਈ।

ਅਜੀਤ ਡੈਸਕ 16-09-2026
ਮਾਛੀਵਾੜਾ ਸਾਹਿਬ, 15 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਸਾਹਿਤਕਾਰ, ਕਵਿਤਰੀ, ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਸਿਰਜਣਾਤਮਕ ਲੇਖਣ’ ਵਿਸ਼ੇ ਤੇ ਇੱਕ ਵਿਸ਼ੇਸ਼ ਵਰਕਸ਼ਾਪ ਲਗਵਾਈ ਗਈ। ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਹੀਪਿੰਦਰ ਕੌਰ, ਪ੍ਰੋ. ਜਸਵੀਰ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਸ਼ਹਿਨਾਜ਼, ਪ੍ਰੋ. ਨਵਨੀਤ ਕੌਰ ਦੇ ਸਾਂਝੇ ਯਤਨਾਂ ਸਦਕਾ ਆਈ.ਕਿਉ.ਏ.ਸੀ ਦੇ ਸਹਿਯੋਗ ਨਾਲ ਲਗਾਈ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਜਣਾਤਮਕ ਲੇਖਣ ਦੀਆਂ ਵਿਧੀਆਂ, ਤਕਨੀਕਾਂ ਅਤੇ ਵਿਹਾਰਕ ਪੱਖਾਂ ਤੋਂ ਜਾਣੂ ਕਰਵਾਉਣਾ ਸੀ। ਵਰਕਸ਼ਾਪ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਵਲੋਂ ਆਏ ਹੋਏ ਮੁਖ ਵਕਤਾ ਸੰਦੀਪ ਸਮਰਾਲਾ (ਕਹਾਣੀਕਾਰ) ਅਤੇ ਵਿਦਿਆਰਥਣਾਂ ਦੇ ਸਵਾਗਤ ਨਾਲ ਕੀਤੀ ਗਈ। ਵਿਸ਼ਾ-ਮਾਹਿਰ ਨੇ ਸਿਰਜਣਾਤਮਕ ਲੇਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਚੰਗੀ ਰਚਨਾ ਲਈ ਮੌਲਿਕ ਵਿਚਾਰ, ਕਲਪਨਾ ਸ਼ਕਤੀ, ਭਾਸ਼ਾ ਦੀ ਸਹੀ ਵਰਤੋਂ ਅਤੇ ਵਿਸ਼ੇ ਦੀ ਡੂੰਘੀ ਸਮਝ ਬਹੁਤ ਜ਼ਰੂਰੀ ਹਨ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਕਵਿਤਾ, ਕਹਾਣੀ, ਨਿਬੰਧ ਅਤੇ ਨਾਟਕ ਆਦਿ ਵੱਖ-ਵੱਖ ਸਾਹਿਤਕ ਵਿਧਾਵਾਂ ’ਚ ਲੇਖਣ ਦੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਖ਼ਾਸ ਤੌਰ ’ਤੇ ਕਹਾਣੀ ਦੇ ਕਥਾਨਕ, ਪਾਤਰ-ਚਿਤਰਨ, ਸੰਵਾਦ ਅਤੇ ਵਾਤਾਵਰਨ ਸਿਰਜਣ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਮਨਦੀਪ ਕੌਸ਼ਲ ਸਮਰਾਲਾ, ਡਾ. ਸੁਨੀਤਾ ਕੋਸ਼ਲ ਮੁਖੀ ਸਮਾਜ ਸ਼ਾਸਤਰ ਵਿਭਾਗ, ਡਾ. ਰਣਜੀਤ ਕੌਰ ਮੁਖੀ ਹੋਮ ਸਾਇੰਸ ਵਿਭਾਗ ਅਤੇ ਪ੍ਰੋ. ਅਮਨਦੀਪ ਕੌਰ ਪੰਜਾਬੀ ਵਿਭਾਗ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਰੋਸ ਪ੍ਰਦਰਸ਼ਨ ’ਚ ਲੱਕੀ ਸੰਧੂ ਦੀ ਅਗਵਾਈ ’ਚ ਨੌਜਵਾਨਾਂ ਦਾ ਭਾਰੀ ਇਕੱਠ ਹੋਇਆ ਸ਼ਾਮਿਲ ਅਗਲੀ ਖ਼ਬਰ ਸੂਬੇ ’ਚ ਬਿਜਲੀ ਸੰਕਟ ਗੰਭੀਰ ਹੋਣ ਨਾਲ ਸਰਕਾਰ ਦੇ ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਫੂਕ ਨਿਕਲੀ-ਹਰਬੀਰ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।