17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰਨਾ

ਸਮਰਾਲਾ, 16 ਸਤੰਬਰ (ਕੁਲਵਿੰਦਰ ਸਿੰਘ)-2022 ‘ਚ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿਚ ਝੂਠੇ ਬਦਲਾਅ ਦੇ ਨਾਂ ਦੇ ਬਣੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਹੁਣ ਪੰਜਾਬ ਦੇ ਗੁਮਰਾਹ ਹੋਏ ਲੋਕ ਵੀ ਇਸ ਪਾਰਟੀ ਦੀਆਂ ਚਾਲਾਂ ਸਮਝਣ ਲੱਗ ਪਏ ਹਨ ਅਤੇ ਹੁਣ ਪੂਰੀ ਤਰ੍ਹਾਂ ਇਸ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਤਪਰ ਹਨ।

ਅਜੀਤ ਡੈਸਕ 17-09-2026
ਸਮਰਾਲਾ, 16 ਸਤੰਬਰ (ਕੁਲਵਿੰਦਰ ਸਿੰਘ)-2022 ‘ਚ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿਚ ਝੂਠੇ ਬਦਲਾਅ ਦੇ ਨਾਂ ਦੇ ਬਣੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਹੁਣ ਪੰਜਾਬ ਦੇ ਗੁਮਰਾਹ ਹੋਏ ਲੋਕ ਵੀ ਇਸ ਪਾਰਟੀ ਦੀਆਂ ਚਾਲਾਂ ਸਮਝਣ ਲੱਗ ਪਏ ਹਨ ਅਤੇ ਹੁਣ ਪੂਰੀ ਤਰ੍ਹਾਂ ਇਸ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਤਪਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋ.ਅ. ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਪੂਰੇ ਪੰਜਾਬ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ ਤਹਿਸੀਲ ਪੱਧਰ ਤੇ ਰੋਸ ਪ੍ਰਦਰਸ਼ਨ ਦੇ ਸਬੰਧ ਵਿਚ ਸਮਰਾਲਾ ਦੇ ਐੱਸ. ਡੀ. ਐੱਮ. ਦਫ਼ਤਰ ਦੇ ਸਾਹਮਣੇ ਹਲਕਾ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਜੁਮਲਿਆਂ ਨੂੰ ਸੱਚ ਮੰਨਦੇ ਹੋਏ ਇਨ੍ਹਾਂ ਨੂੰ ਵੋਟਾਂ ਪਾ ਦਿੱਤੀਆਂ ਸਨ। ਪ੍ਰੰਤੂ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਇਹ ਪਾਰਟੀ ਸਿਰਫ਼ ਤੇ ਸਿਰਫ਼ ਲੁੱਟਣ ਲਈ ਬਣਾਈ ਗਈ ਹੈ, ਜਿਨ੍ਹਾਂ ਨੇ ਬੜੀ ਸਫ਼ਾਈ ਨਾਲ ਪੰਜਾਬ ਨੂੰ ਸਾਢੇ ਚਾਰ ਸਾਲਾਂ ਵਿਚ ਪੂਰੀ ਤਰ੍ਹਾਂ ਲੁੱਟ ਵੀ ਲਿਆ ਅਤੇ ਕਰਜਈ ਵੀ ਬਣਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਉਂਦੇ ਹੋਏ ਕਿਹਾ ਸੀ ਕਿ ਅੱਜ ਤੋਂ ਬਾਅਦ ਪੰਜਾਬ ਵਿਚ ਬਿਜਲੀ ਕੱਟ ਤਾਂ ਕੀ ਲੱਗਣੇ ਹਨ, ਬਿਜਲੀ ਇੱਕ ਝਪਕਾ ਵੀ ਨਹੀਂ ਮਾਰੇਗੀ। ਇਸ ਰੋਸ ਧਰਨੇ ਵਿਚ ਹਲਕਾ ਸਮਰਾਲਾ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਉਪਰੰਤ ਪੰਜਾਬ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅੱਜ ਦੇ ਰੋਸ ਧਰਨੇ ਵਿਚ ਹਲਕਾ ਸਮਰਾਲਾ ਦੇ ਅਹੁਦੇਦਾਰ, ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਘੁੰਗਰਾਲੀ ਰਾਜਪੂਤਾਂ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਅਗਲੀ ਖ਼ਬਰ ਕੌਂਸਲਰ ਬਿਮਰੋ ਨੇ ਮੰਤਰੀ ਮੁੰਡੀਆਂ ਨੂੰ ਮੰਗ ਪੱਤਰ ਸੌਂਪ ਕੇ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।