17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆ ਹੋਇਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ।ਜਿਸ ਦੇ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਭਾਈ ਗਗਨਪ੍ਰੀਤ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਗਗਨਪ੍ਰੀਤ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਕੀਰਤਨ ਸਮਾਗਮ ‘ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ,ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ,, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ,ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਨੂੰ ਸਮਰਪਿਤ ਪ੍ਰਚਾਰ ਸਮੱਗਰੀ ਜਾਰੀ 11 ਅਕਤੂਬਰ ਨੂੰ ਜਗਰਾਉਂ ਵਿਖੇ ਹੋਵੇਗਾ ਸੂਬਾ ਪੱਧ... ਅਗਲੀ ਖ਼ਬਰ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਵਲੋਂ ਸਰਕਾਰੀ ਕੰਨਿਆ ਸਕੂਲ ਮਾਛੀਵਾੜਾ ਦਾ ਉੱਚ-ਪੱਧਰੀ ਨਿਰੀਖਣ ਵਿਦਿਆਰਥੀਆਂ ਦੇ ਸਿੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।