18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਕਾਰੀ ਕਾਲਜ ਕਰਮਸਰ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਰਾੜਾ ਸਾਹਿਬ, 17 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੁਹੰਮਦ ਇਰਫਾਨ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ.

ਅਜੀਤ ਡੈਸਕ 18-09-2026
ਰਾੜਾ ਸਾਹਿਬ, 17 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੁਹੰਮਦ ਇਰਫਾਨ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ. ਐਸ) ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੂੰ ਸ਼ਾਂਤੀ, ਸਦਭਾਵਨਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਲੈਕਚਰ ਦੌਰਾਨ ਪ੍ਰੋਫੈਸਰ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਉਦੇਸ਼ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਾਂਤੀ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਬੁਨਿਆਦ ਹੈ। ਆਪਸੀ ਮਤਭੇਦਾਂ ਨੂੰ ਹਿੰਸਾ ਦੀ ਬਜਾਏ ਗੱਲਬਾਤ, ਸਮਝਦਾਰੀ ਅਤੇ ਸਹਿਣਸ਼ੀਲਤਾ ਰਾਹੀਂ ਸੁਲਝਾਉਣਾ ਹੀ ਸੱਚੀ ਸ਼ਾਂਤੀ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਆਲੇ-ਦੁਆਲੇ ਸ਼ਾਂਤੀਪੂਰਨ ਅਤੇ ਸਦਭਾਵਨਾ ਭਰਿਆ ਮਾਹੌਲ ਸਿਰਜਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਮਨੁੱਖੀ ਕਦਰਾਂ-ਕੀਮਤਾਂ, ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਸਮਾਗਮ ਵਿੱਚ ਪ੍ਰੋਫੈਸਰ ਜੋਗਿੰਦਰ ਸਿੰਘ, ਪ੍ਰੋਫੈਸਰ ਮਨਿੰਦਰ ਸਿੰਘ ਅਤੇ ਪ੍ਰੋਫੈਸਰ ਨੇਹਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲਿਆ। ਅੰਤ ਵਿੱਚ ਵਿਦਿਆਰਥੀਆਂ ਨੂੰ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਅੱਗੇ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ 68 ਸਾਲਾ ਅਮਰਜੀਤ ਕੌਰ ਰਹੀ ਅਥਲੈਟਿਕ ਮੁਕਾਬਲਿਆਂ ’ਚ ਮੋਹਰੀ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਵਲੋਂ ਰਚਨਾਤ ਮਕਤਾ, ਨਵੀਨਤਾ ਅਤੇ ਤਕਨਾਲੋਜੀ ਨਾਲ ਮਨਾਇਆ ਗਿਆ ‘ਇੰਜੀਨੀਅਰਿੰਗ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।