18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਹਾਕੀ ਟੂਰਨਾਮੈਂਟ ’ਚ ਮਾਰੀਆਂ ਮੱਲਾਂ

ਦੋਰਾਹਾ, 17 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਮਹਿਤਾ ਅੰਮ੍ਰਿਤਸਰ ਵਿਖੇ ਕਰਵਾਏ ਗਏ ਸੀ. ਬੀ.

ਅਜੀਤ ਡੈਸਕ 18-09-2026
ਦੋਰਾਹਾ, 17 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਮਹਿਤਾ ਅੰਮ੍ਰਿਤਸਰ ਵਿਖੇ ਕਰਵਾਏ ਗਏ ਸੀ. ਬੀ. ਐੱਸ. ਈ. ਨਾਰਥ ਜੋਨ ਹਾਕੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ । ਇਸ ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ ਅਤੇ ਜੰਮੂ- ਕਸ਼ਮੀਰ ਦੀਆਂ 14 ਟੀਮਾਂ ਨੇ ਭਾਗ ਲਿਆ। ਇਹਨਾਂ ਸਖ਼ਤ ਮੁਕਾਬਲਿਆਂ ਵਿੱਚੋਂ ਸਕੂਲ ਦੇ ਖਿਡਾਰੀ ਕਰਨਵੀਰ ਸਿੰਘ ਨੂੰ ’ਬੈਸਟ ਡਿਫੈਂਡਰ’ ਦੇ ਖਿਤਾਬ ਨਾਲ ਨਿਵਾਜਿਆ ਗਿਆ। ਖਿਡਾਰੀਆਂ ਅਤੇ ਕੋਚ ਤਲਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ, ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਕਿਹਾ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੇ ਤਿੰਨ ਰਾਜਾਂ ਦੀਆਂ 14 ਟੀਮਾਂ ਦੇ ਮੁਕਾਬਲੇ ਜੋ ਮੱਲ ਮਾਰੀ ਹੈ, ਉਸ ’ਤੇ ਬਹੁਤ ਮਾਣ ਹੈ।
ਪਿਛਲੀ ਖ਼ਬਰ ਸਵਾਈਨ ਫਲੂ ਤੋਂ ਗ੍ਰਸਤ ਮਰੀਜ਼ਾਂ ਲਈ ਫਿਲਹਾਲ ਸਥਾਨਕ ਸੀ. ਐੱਚ. ਸੀ. ਚ’ ਕੋਈ ਵਾਰਡ ਨਹੀਂ, ਪਰ ਜਾਗਰੂਕਤਾ ਮੁਹਿੰਮ ਜਾਰੀ ਅਗਲੀ ਖ਼ਬਰ ਨੌਜਵਾਨ ਦੀ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।