20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਿਸਾਨ ਮੇਲੇ ’ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੇਅਰਮੈਨ ਸਿੱਧੂ ਨੇ ਕੀਤਾ ਸਵਾਗਤ

ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਦਾਖਾ ਹਲਕੇ ’ਚ ਚੱਲ ਰਹੇ ਵਿਕਾਸ ਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਗੱਲਬਾਤ ਕੀਤੀ।

ਅਜੀਤ ਡੈਸਕ 20-09-2026
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਦਾਖਾ ਹਲਕੇ ’ਚ ਚੱਲ ਰਹੇ ਵਿਕਾਸ ਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਗੱਲਬਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਵਰਗ ਦੇ ਲੋਕਾਂ ਤੱਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਸਹੂਲਤਾਂ ਨੂੰ ਪਹੁੰਚਾਉਣ ਲਈ ਸੁਹਿਰਦ ਹਨ ਤਾਂ ਜੋ ਕੋਈ ਵੀ ਇੰਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸੇ ਤਹਿਤ ਹੀ 20 ਸਤੰਬਰ ਤੋਂ ਪੰਜਾਬ ਭਰ ’ਚ ਸ਼ਹਿਰਾਂ, ਪਿੰਡਾਂ, ਕਸਬਿਆਂ ’ਚ ਘਰ ਘਰ ਜਾ ਕੇ ਲੋਕਾਂ ਨੂੰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦ ੌਰਾਨ ਕੀਤੇ ਕਾਰਜਾਂ ਬਾਰੇ ਦੱਸਿਆ ਜਾਵੇਗਾ ਤਾਂ ਕਿ ਲੋਕਾਂ ਨਾਲ ਰਾਬਤਾ ਬਣਿਆ ਰਹੇ। ਇਸ ਸਮੇਂ ਚੇਅਰਮੈਨ ਸਿੱਧੂ ਨੇ ਦਾਅਵਾ ਕੀਤਾ ਕਿ 2027 ’ਚ ਮੁੱਖ ਭਗਵੰਤ ਮਾਨ ਦੀ ਅਗਵਾਈ ’ਚ ਦੁਬਾਰਾ ਸਰਕਾਰ ਬਣੇਗੀ।
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਸੰਬੰਧੀ ਯੂਥ ਵਿੰਗ ‘ਆਪ’ ਵਲੋਂ ਤਿਆਰੀਆਂ... ਅਗਲੀ ਖ਼ਬਰ ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’-ਇਯਾਲੀ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।