25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਾਬਾ ਜ਼ੋਰਾਵਾਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਕੋਟਾਂ ਵਿਖੇ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਖੰਨਾ ਵਿਖੇ ਕਾਂਗਰਸ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ-ਅਜੇ ਅਰੋੜਾ ਕਾਂਗਰਸ ’ਚ ਸ਼ਾਮਿਲ

ਬੀਜਾ, 24 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਅਧਿਆਪਕਾਂ ਦੀ ਪ੍ਰੋਫੈਸ਼ਨਲ ਵਿਕਾਸ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਅਧਿਆਪਕ ਦਾ ਵਿਦਿਆਰਥੀਆਂ ਨਾਲ ਵਰਤਾਓ ਵਿਸ਼ੇ ’ਤੇ ਇੱਕ ਰੋਜ਼ਾ ਅਧਿਆਪਕ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦੌਰਾਨ ਐਜੂਕੇਸ਼ਨਿਸਟ ਅਤੇ ਮੋਟੀਵੇਸ਼ਨਲ ਸਪੀਕਰ ਡਾ.

ਅਜੀਤ ਡੈਸਕ 25-09-2026
ਬੀਜਾ, 24 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਅਧਿਆਪਕਾਂ ਦੀ ਪ੍ਰੋਫੈਸ਼ਨਲ ਵਿਕਾਸ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਅਧਿਆਪਕ ਦਾ ਵਿਦਿਆਰਥੀਆਂ ਨਾਲ ਵਰਤਾਓ ਵਿਸ਼ੇ ’ਤੇ ਇੱਕ ਰੋਜ਼ਾ ਅਧਿਆਪਕ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦੌਰਾਨ ਐਜੂਕੇਸ਼ਨਿਸਟ ਅਤੇ ਮੋਟੀਵੇਸ਼ਨਲ ਸਪੀਕਰ ਡਾ. ਸੁਰਜੀਤ ਸਿੰਘ ਦੌਧਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀਆਂ ਨਾਲ ਅਧਿਆਪਕ ਦੇ ਵਿਵਹਾਰ ਅਤੇ ਸੰਚਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਤਿੰਨ ਮਹੱਤਵਪੂਰਨ ਪੱਖਾਂ—ਅਧਿਆਪਕ ਦੇ ਬੋਲਣ ਦਾ ਸਲੀਕਾ, ਪਿਆਰ ਅਤੇ ਹਮਦਰਦੀ ਅਤੇ ਬੌਧਿਕ ਇਮਾਨਦਾਰੀ ’ਤੇ ਜ਼ੋਰ ਦਿੱਤਾ। ਡਾ. ਦੌਧਰ ਨੇ ਕਿਹਾ ਕਿ ਅਧਿਆਪਕ ਦੀ ਭਾਸ਼ਾ, ਸ਼ਬਦਾਂ ਦੀ ਚੋਣ ਅਤੇ ਬੋਲਣ ਦਾ ਢੰਗ ਵਿਦਿਆਰਥੀ ਦੀ ਸੋਚ ਅਤੇ ਸ਼ਖ਼ਸੀਅਤ ’ਤੇ ਡੂੰਘਾ ਪ੍ਰਭਾਵ ਪਾਉਂਦਾ ਹੈ। ਇਸੇ ਤਰ੍ਹਾਂ ਵਿਦਿਆਰਥੀਆਂ ਪ੍ਰਤੀ ਪਿਆਰ, ਹਮਦਰਦੀ ਅਤੇ ਸਮਝਦਾਰੀ ਵਾਲਾ ਰਵੱਈਆ ਉਨ੍ਹਾਂ ਨਾਲ ਇੱਕ ਮਜ਼ਬੂਤ ਅਤੇ ਭਰੋਸੇਮੰਦ ਰਿਸ਼ਤਾ ਸਥਾਪਿਤ ਕਰਨ ਵਿੱਚ ਸਹਾਇਕ ਹੁੰਦਾ ਹੈ। ਉਨ੍ਹਾਂ ਨੇ ਬੌਧਿਕ ਇਮਾਨਦਾਰੀ ਨੂੰ ਅਧਿਆਪਨ ਪ੍ਰਕਿਰਿਆ ਦਾ ਅਹਿਮ ਅੰਗ ਦੱਸਦਿਆਂ ਅਧਿਆਪਕਾਂ ਨੂੰ ਤੱਥਾਂ, ਸੱਚਾਈ ਅਤੇ ਨਿਰਪੱਖਤਾ ’ਤੇ ਆਧਾਰਿਤ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਦੌਰਾਨ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਵਿਵਹਾਰ, ਅਨੁਸ਼ਾਸਨ, ਸੰਚਾਰ ਅਤੇ ਕਲਾਸਰੂਮ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ। ਡਾ. ਦੌਧਰ ਨੇ ਸਵਾਲਾਂ ਦੇ ਵਿਹਾਰਕ ਅਤੇ ਤਰਕਸੰਗਤ ਜਵਾਬ ਦਿੰਦਿਆਂ ਅਧਿਆਪਕਾਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਗਗਨਦੀਪ ਸਿੰਘ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਡਾ. ਸੁਰਜੀਤ ਸਿੰਘ ਦੌਧਰ ਦਾ ਸਕੂਲ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਆਪਣੇ ਅਧਿਆਪਨ ਢੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿਚ ਸਹਾਇਤਾ ਕਰਦੀਆਂ ਹਨ। ਸਮਾਪਤੀ ਮੌਕੇ ਡਾ. ਸੁਰਜੀਤ ਸਿੰਘ ਦੌਧਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੂੰ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਸਕੂਲ ਪ੍ਰਿੰਸੀਪਲ ਵੱਲੋਂ ਡਾ. ਦੌਧਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਅਜਿਹੇ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਉਪਰਾਲੇ ਲਈ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਾਲਜ ਕੈਂਪਸ ’ਚ ‘ਪੋਸ਼ਣ ਮਾਹ’ ਅਧੀਨ 11ਵਾਂ ਆਯੁਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਕਾਗਜ਼ੀ ਵਿਕਾਸ ਅਤੇ ਖੋਖਲੇ ਦਾਅਵਿਆਂ ’ਚ ਉਲਝੀ ’ਆਪ’ ਸਰਕਾਰ, ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਦਿਲਬਰ ਮੁਹੰਮਦ ਖ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।