27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਟਿੱਪਣੀ ਕਾਰਨ ਜੇਲ੍ਹ ਭੇਜੇ ਅਕਾਲੀ ਬਲਵਿੰਦਰ ਸ਼ਰਮਾ ਦੀ ਜ਼ਮਾਨਤ ਤੋਂ ਬਾਅਦ ਮਾਮਲਾ ਰਾਜਨੀਤਕ ਤੌਰ ’ਤੇ ਗਰਮਾਇਆ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਧਰਨੇ ਵਿਚ ਰਾਮਗੜ੍ਹੀਆ ਭਾਈਚਾਰੇ ਸਬੰਧੀ ਕੀਤੀ ਕਥਿਤ ਟਿੱਪਣੀ ਦੇ ਮਾਮਲੇ ਵਿੱਚ ਜੇਲ੍ਹ ਭੇਜੇ ਗਏ ਅਕਾਲੀ ਆਗੂ ਬਲਵਿੰਦਰ ਸ਼ਰਮਾ ਉਰਫ਼ ਫੌਜੀ ਜ਼ਮਾਨਤ ਮਿਲਣ ਤੋਂ ਬਾਅਦ ਬੀਤੀ ਰਾਤ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਮਗਰੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜੇਲ੍ਹ ਤੋਂ ਉਨ੍ਹਾਂ ਨੂੰ ਘਰ ਤੱਕ ਲੈ ਕੇ ਗਏ।

ਅਜੀਤ ਡੈਸਕ 27-09-2026
ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਧਰਨੇ ਵਿਚ ਰਾਮਗੜ੍ਹੀਆ ਭਾਈਚਾਰੇ ਸਬੰਧੀ ਕੀਤੀ ਕਥਿਤ ਟਿੱਪਣੀ ਦੇ ਮਾਮਲੇ ਵਿੱਚ ਜੇਲ੍ਹ ਭੇਜੇ ਗਏ ਅਕਾਲੀ ਆਗੂ ਬਲਵਿੰਦਰ ਸ਼ਰਮਾ ਉਰਫ਼ ਫੌਜੀ ਜ਼ਮਾਨਤ ਮਿਲਣ ਤੋਂ ਬਾਅਦ ਬੀਤੀ ਰਾਤ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਮਗਰੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜੇਲ੍ਹ ਤੋਂ ਉਨ੍ਹਾਂ ਨੂੰ ਘਰ ਤੱਕ ਲੈ ਕੇ ਗਏ। ਰਾਮਗੜ੍ਹੀਆ ਸਭਾ ਦੇ ਚੇਅਰਮੈਨ ਹਰਜੀਤ ਸਿੰਘ ਸੋਹਲ ਦੀ ਸ਼ਿਕਾਇਤ ’ਤੇ ਖੰਨਾ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ। ਬਲਵਿੰਦਰ ਸ਼ਰਮਾ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਖੰਨਾ ਵਿਧਾਨ ਸਭਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਬਲਵਿੰਦਰ ਸ਼ਰਮਾ ਨੂੰ ਜ਼ਮਾਨਤ ਮਿਲਣ ਅਤੇ ਜੇਲ੍ਹ ਤੋਂ ਬਾਹਰ ਆਉਣ ’ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਪਾਰਟੀ ਆਪਣੇ ਵਰਕਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਮੇਰੀ ਮਨਸ਼ਾ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।ਮੈਂ ਸਾਰੇ ਧਰਮਾਂ, ਭਾਈਚਾਰਿਆਂ, ਜਾਤਾਂ ਤੇ ਕਿੱਤਿਆਂ ਦਾ ਸਤਿਕਾਰ ਕਰਦਾ ਹਾਂ। ਜੇਕਰ ਫਿਰ ਵੀ ਕਿਸੇ ਦੇ ਮਨ ਨੂੰ ਠੇਸ ਲੱਗੀ ਹੋਵੇ ਤਾਂ ਮੈਂ ਖ਼ਿਮਾ ਮੰੰਗਦਾ ਹਾਂ। ਯਾਦੂ ਨੇ ਕਿਹਾ ਕਿ ਬਲਵਿੰਦਰ ਸ਼ਰਮਾ ਨੇ ਮੁਸ਼ਕਲ ਹਾਲਾਤ ਦੇ ਬਾਵਜੂਦ ਸਬਰ ਅਤੇ ਹੌਸਲਾ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਆਉਣ ਵਿੱਚ ਭਾਵੇਂ ਸਮਾਂ ਲੱਗ ਸਕਦਾ ਹੈ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ। ਸੱਤਾ ਦੇ ਨਸ਼ੇ ’ਚ ਚੂਰ ਹਨ ਮੰਤਰੀ ਸੌਂਦ: ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਤਿੱਖਾ ਹਮਲਾ ਕੀਤਾ। ਯਾਦੂ ਨੇ ਦੋਸ਼ ਲਾਇਆ ਕਿ ਮੰਤਰੀ ਸੌਂਦ ਸੱਤਾ ਦੇ ਨਸ਼ੇ ਵਿੱਚ ਚੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਿਆਸੀ ਵਿਰੋਧੀਆਂ ਅਤੇ ਪਾਰਟੀ ਵਰਕਰਾਂ ਖ਼ਿਲਾਫ਼ ਕਾਰਵਾਈਆਂ ਕਰਨ ਦੀ ਬਜਾਏ ਲੋਕਾਂ ਨਾਲ ਸਬੰਧਤ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਯਾਦੂ ਨੇ ਦੋਸ਼ ਲਾਇਆ ਕਿ ਬਲਵਿੰਦਰ ਸ਼ਰਮਾ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਸ਼ਰਮਾ ਨੇ ਮੰਤਰੀ ਖਿਲਾਫ਼ ਟਿੱਪਣੀ ਕੀਤੀ ਸੀ ਨਾ ਕਿ ਭਾਈਚਾਰੇ ਖਿਲਾਫ਼। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਆਪਣੇ ਵਰਕਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਕਿਸੇ ਵੀ ਵਰਕਰ ਨੂੰ ਮੁਸ਼ਕਲ ਸਮੇਂ ਵਿੱਚ ਇਕੱਲਾ ਨਹੀਂ ਛੱਡੇਗੀ। ਯਾਦੂ ਨੇ ਕਿਹਾ ਕਿ ਬਲਵਿੰਦਰ ਸ਼ਰਮਾ ਨਾਲ ਹੋਈ ਕਥਿਤ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਕਦਮ ’ਤੇ ਆਪਣੇ ਵਰਕਰਾਂ ਦੇ ਨਾਲ ਖੜ੍ਹਾ ਹੈ। 16 ਸਤੰਬਰ ਦੇ ਧਰਨੇ ਦੌਰਾਨ ਹੋਇਆ ਸੀ ਵਿਵਾਦ: ਜ਼ਿਕਰਯੋਗ ਹੈ ਕਿ ਇਹ ਮਾਮਲਾ 16 ਸਤੰਬਰ ਨੂੰ ਖੰਨਾ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਧਰਨੇ ਦੌਰਾਨ ਸਾਹਮਣੇ ਆਇਆ ਸੀ। ਧਰਨੇ ਦੌਰਾਨ ਬਲਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਖ਼ਿਲਾਫ਼ ਭਾਸ਼ਣ ਕੀਤਾ ਸੀ। ਇਸੇ ਦੌਰਾਨ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ। ਇਸ ਸਬੰਧੀ ਸਾਹਮਣੇ ਆਈ ਵੀਡੀਓ ਤੋਂ ਬਾਅਦ ਰਾਮਗੜ੍ਹੀਆ ਭਾਈਚਾਰੇ ਦੇ ਚੇਅਰਮੈਨ ਹਰਜੀਤ ਸਿੰਘ ਸੋਹਲ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਦੇ ਆਧਾਰ ’ਤੇ ਖੰਨਾ ਪੁਲਿਸ ਨੇ ਮਾਮਲਾ ਦਰਜ ਕਰਕੇ ਬਲਵਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਜ਼ਮਾਨਤ ’ਤੇ ਰਿਹਾਈ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਖੰਨਾ ਦੀ ਸਿਆਸਤ ਮੁੜ ਗਰਮਾ ਗਈ ਹੈ।
ਪਿਛਲੀ ਖ਼ਬਰ ਕਿਸਾਨੀ ਮੰਗਾਂ ਮਨਵਾਉਣ ਲਈ 5 ਅਕਤੂਬਰ ਨੂੰ ਡੀ. ਸੀ. ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ - ਉਗਰਾਹਾਂ ਅਗਲੀ ਖ਼ਬਰ ਟੈਕਨੀਕਲ ਸਰਵਿਸਜ਼ ਰਜਿ. ਯੂਨੀਅਨ ਸਬ ਡਵੀਜ਼ਨ ਚਾਵਾ ਦੀ ਨਵੀਂ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।