27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਕੋਟਾਂ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਲੁਧਿਆਣਾ ਦੇ ਗਣਿਤ ਅਤੇ ਵਿਗਿਆਨ ਵਿਭਾਗਾਂ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿਹਾਰਕ ਅਤੇ ਖੇਤਰ-ਆਧਾਰਿਤ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 27-09-2026
ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਲੁਧਿਆਣਾ ਦੇ ਗਣਿਤ ਅਤੇ ਵਿਗਿਆਨ ਵਿਭਾਗਾਂ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿਹਾਰਕ ਅਤੇ ਖੇਤਰ-ਆਧਾਰਿਤ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ, ਵਿਗਿਆਨਕ ਤਕਨੀਕਾਂ, ਟਿਕਾਊ ਖੇਤੀਬਾੜੀ ਦੇ ਤਰੀਕਿਆਂ, ਵਾਤਾਵਰਣ-ਅਨੁਕੂਲ ਉਪਰਾਲਿਆਂ ਅਤੇ ਹੁਨਰ-ਆਧਾਰਿਤ ਸਿੱਖਿਆ ਨਾਲ ਵਿਹਾਰਕ ਤੌਰ ’ਤੇ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਕ੍ਰਿਸ਼ੀ ਵਿਗਿਆਨ ਕੇਂਦਰ,ਸਮਰਾਲਾ ਵੱਲੋਂ ਜੈਵਿਕ ਖੇਤੀ, ਕੀਟ ਪ੍ਰਬੰਧਨ, ਮਧੂ - ਮੱਖੀ ਪਾਲਣ, ਡਾਟਾ ਵਿਸ਼ਲੇਸ਼ਣ ਅਤੇ ਅੰਕੜਾ-ਵਿਗਿਆਨਕ ਸਾਧਨਾਂ ਰਾਹੀਂ ਖੇਤੀਬਾੜੀ ਨਾਲ ਸੰਬੰਧਿਤ ਡਾਟੇ ਦੀ ਵਿਆਖਿਆ ਬਾਰੇ ਜਾਣਕਾਰੀ ਭਰਪੂਰ ਲੈਕਚਰ ਦਿੱਤਾ ਗਿਆ। ਇਸੇ ਤਰ੍ਹਾਂ ਡਾ. ਸੁਖਦੀਪ ਕੌਰ, ਸਹਾਇਕ ਪ੍ਰੋਫੈਸਰ, ਹੋਮ ਸਾਇੰਸ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵੱਲੋਂ ਪੋਸ਼ਣ, ਉੱਦਮਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਹੁਨਰ-ਆਧਾਰਿਤ ਕੋਰਸਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦਾ ਸੁਚੱਜਾ ਤਾਲਮੇਲ ਪ੍ਰੋ. ਹਰਿੰਦਰ ਕੌਰ, ਮੁਖੀ, ਗਣਿਤ ਵਿਭਾਗ ਡਾ. ਅੰਮ੍ਰਿਤ ਕੌਰ ਬਾਂਸਲ, ਮੁਖੀ, ਜੀਵ ਵਿਗਿਆਨ ਵਿਭਾਗ ਅਤੇ ਮਿਸ ਗੁਰਜੋਤ ਕੌਰ, ਸਹਾਇਕ ਪ੍ਰੋਫੈਸਰ, ਗਣਿਤ ਵਿਭਾਗ ਵੱਲੋਂ ਕੀਤਾ ਗਿਆ। ਦੌਰੇ ਨੂੰ ਸਫਲ ਬਣਾਉਣ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਦੇ ਜਸਵੀਰ ਸਿੰਘ ਵੱਲੋਂ ਵਿਸ਼ੇਸ਼ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ।
ਪਿਛਲੀ ਖ਼ਬਰ ਘਰੇਲੂ ਸਿਲੰਡਰ ਕਮਰਸ਼ੀਅਲ ਕੰਮਾਂ ਲਈ ਵਰਤਣ ਦੀ ਸ਼ਿਕਾਇਤ ਅਗਲੀ ਖ਼ਬਰ ਖੰਨਾ ਵਿਚ ਪੁਲ ਤੋਂ ਥੱਲੇ ਡਿੱਗਿਆ ਐਲ. ਸੀ. ਡੀਜ਼. ਨਾਲ ਭਰਿਆ ਟਰੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।