10 ਬੋਤਲਾਂ ਸ਼ਰਾਬ ਸਮੇਤ ਕਾਬੂ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਿਊ ਜਨਤਾ ਨਗਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸ਼ਰਾਬ ਦੀਆਂ 10 ਬੋਤਲਾਂ ਬਰਾਮਦ ਕੀਤੀਆਂ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਦੌਰਾਨੇ ਰੇਡ ਗਲੀ ਨੰਬਰ 1, ਨੇੜੇ ਰਾਮ ਸਿਮਰਨ ਗੁਰਦੁਆਰਾ ਸਾਹਿਬ ਨਿਊ ਜਨਤਾ ਨਗਰ ’ਚ ਖੜੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ।
ਅਜੀਤ ਡੈਸਕ
28-09-2026