29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

7 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਸਹੁਰੇ ਘਰ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ

ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸਾਇਆਂ ਕਲਾਂ ਵਿਖੇ ਬੀਤੀ 25 ਸਤੰਬਰ ਨੂੰ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਪਰਿਵਾਰ ਘਰ ਆਏ ਇਕ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੱਗੜਪੁਰ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਆਪਣੀ ਪਤਨੀ ਨੂੰ ਲੈਣ ਲਈ ਸਾਇਆਂ ਕਲਾਂ ਆਇਆ ਸੀ।

ਥਾਣਾ ਡੇਹਲੋਂ ਗੇਟ ਅੱਗੇ ਮ੍ਰਿਤਕ ਮਨਦੀਪ ਸਿੰਘ ਦੇ ਪਰਿਵਾਰਕ ਮੈਂਬਰ ਉਸ ਦੀ ਮੌਤ ਸੰਬੰਧੀ ਜਾਣਕਾਰੀ ਦੇਣ ਸਮੇਂ। (ਹਾਸ਼ੀਏ ’ਚ) ਮਨਦੀਪ ਸਿੰਘ ਦੀ ਵਿਆਹ ਸਮੇਂ ਦੀ ਫਾਈਲ ਫ਼ੋਟੋ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 29-09-2026
ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸਾਇਆਂ ਕਲਾਂ ਵਿਖੇ ਬੀਤੀ 25 ਸਤੰਬਰ ਨੂੰ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਪਰਿਵਾਰ ਘਰ ਆਏ ਇਕ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੱਗੜਪੁਰ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਆਪਣੀ ਪਤਨੀ ਨੂੰ ਲੈਣ ਲਈ ਸਾਇਆਂ ਕਲਾਂ ਆਇਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਅੱਜ ਥਾਣਾ ਡੇਹਲੋਂ ਪੁੱਜੇ ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਲਛਮਣ ਸਿੰਘ ਸਮੇਤ ਪਿੰਡ ਗੱਗੜਪੁਰ ਦੇ ਮੋਹਤਵਰ ਆਗੂਆਂ ਨੇ ਦੱਸਿਆ ਕਿ ਮਨਦੀਪ ਸਿੰਘ ਵਿਆਹ ਕਰੀਬ 7 ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਘਰੇਲੂ ਕਲੇਸ਼ ਰਹਿਣ ਲੱਗ ਗਿਆ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮਨਦੀਪ ਸਿੰਘ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਸਾਇਆਂ ਕਲਾਂ ਵਿਖੇ ਆਇਆਂ ਸੀ, ਪਰ ਘਰੇਲੂ ਕਲੇਸ਼ ਤੋਂ ਬਾਅਦ ਮਨਦੀਪ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ‘ਤੇ ਉਸ ਨੂੰ ਤੁਰੰਤ ਡੇਹਲੋਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਇਕ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਅਤੇ ਪਟਿਆਲਾ ਵਿਖੇ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਪਤਨੀ, ਸੱਸ ਸਮੇਤ ਹੋਰਨਾਂ ਸਹੁਰਾ ਪਰਿਵਾਰ ਦੇ ਮੈਂਬਰਾਂ ਪਰਿਵਾਰਕ ਮੈਂਬਰਾਂ ਖ਼ਿਲਾਫ਼ ਡੇਹਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਡੇਹਲੋਂ ਪੁਲਿਸ ‘ਤੇ ਮਾਮਲੇ ਵਿਚ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਤੇ ਕਥਿਤ ਤੌਰ ‘ਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਮੇਂ ਪਿੰਡ ਗੱਗੜਪੁਰ ਤੋਂ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ, ਪੰਚ ਗੁਰਲਾਲ ਸਿੰਘ, ਕਿਸਾਨ ਯੂਨੀਅਨ ਆਗੂ ਕੁਲਵੰਤ ਸਿੰਘ, ਪੰਚ ਬਲਜਿੰਦਰ ਸਿੰਘ, ਹਨੀਪਾਲ, ਮਨਦੀਪ ਸਿੰਘ, ਸੁਰਜੀਤ ਸਿੰਘ, ਲਾਲੀ ਮਾਨ, ਸੋਨੀ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਨਿਰਭੈ ਸਿੰਘ, ਜਗਸੀਰ ਸਿੰਘ, ਹਰਦਿਆਲ ਸਿੰਘ, ਬੱਬੂ ਸਿੱਧੂ, ਕੁਲਦੀਪ ਸਿੰਘ, ਗੋਗੀ ਸਿੰਘ ਅਤੇ ਬੰਤ ਸਿੰਘ ਸਮੇਤ ਹੋਰ ਹਾਜ਼ਰ ਸਨ। ਇਸ ਸੰਬੰਧੀ ਥਾਣਾ ਡੇਹਲੋਂ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਵਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਡੇਹਲੋਂ ਪੁਲਿਸ ਵਲੋਂ ਉਕਤ ਮਾਮਲੇ ਵਿਚ ਮ੍ਰਿਤਕ ਦੀ ਸੱਸ ਜਸਵਿੰਦਰ ਕੌਰ ਪਤਨੀ ਲੇਟ ਅਮਰਜੀਤ ਸਿੰਘ ਵਾਸੀ ਸਾਇਆਂ ਕਲਾਂ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਬੀ. ਐਨ. ਐੱਸ. ਦੀ ਧਾਰਾ 108 ਅਧੀਨ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਹੋਰ ਕੋਈ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਖ਼ਾਨਪੁਰ ਵਿਖੇ ਸ਼ਿਵਾਲਿਕ ਦੇ ਹੱਕ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮੀਟਿੰਗ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪਵਨ ਹਰਚੰਦਪੁਰੀ ਪ੍ਰਧਾਨ ਤੇ ਡਾ. ਜੋਗਿੰਦਰ ਸਿੰਘ ਨਿਰਾਲਾ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।