29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਦਿਆਲਪੁਰਾ ਵਲੋਂ ਰੋਪੜ-ਰਾਹੋਂ ਰੋਡ ਫਿਰਨੀ ਦੇ ਨਿਰਮਾਣ ਦਾ ਕੰਮ ਸ਼ੁਰੂ

ਮਾਛੀਵਾੜਾ ਸਾਹਿਬ, 28 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਰੋਪੜ ਰੋਡ ਤੋਂ ਰਾਹੋਂ ਰੋਡ ਫਿਰਨੀ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਸ ਸੜਕ ਦਾ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਸਾਂਝੇ ਤੌਰ ‘ਤੇ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 29-09-2026
ਮਾਛੀਵਾੜਾ ਸਾਹਿਬ, 28 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਰੋਪੜ ਰੋਡ ਤੋਂ ਰਾਹੋਂ ਰੋਡ ਫਿਰਨੀ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਸ ਸੜਕ ਦਾ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਸਾਂਝੇ ਤੌਰ ‘ਤੇ ਉਦਘਾਟਨ ਕੀਤਾ ਗਿਆ। ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਉਕਤ ਸੜਕ ਉੱਪਰੋਂ ਵੱਡੀ ਗਿਣਤੀ ‘ਚ ਆਵਾਜਾਈ ਵੀ ਹਰ ਰੋਜ਼ ਗੁਜ਼ਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਰੋਡ ਦਾ ਟੈਂਡਰ 19 ਲੱਖ ਰੁਪਏ ਦੇ ਨਾਲ ਪੂਰਾ ਹੋ ਚੁੱਕਿਆ ਹੈ ਜੋ ਕਿ 1 ਮਹੀਨੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗੀ। ਦੁਕਾਨਦਾਰਾਂ ਨੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਪਹਿਲੀ ਵਾਰ ਵਿਚ ਹੀ ਸੜਕ ਦੇ ਨਿਰਮਾਣ ਸ਼ੁਰੂ ਕਰਵਾ ਦਿੱਤਾ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਅਮਨਦੀਪ ਸਿੰਘ ਤਨੇਜਾ, ਨੀਰਜ ਕੁਮਾਰ, ਜਸਵੀਰ ਸਿੰਘ ਭੱਟੀਆਂ ਵਾਲੇ, ਕਿਸ਼ੋਰ ਕੁਮਾਰ (ਸਾਰੇ ਕੌਂਸਲਰ), ਪਰਵੀਨ ਮੱਕੜ, ਜਸਵੀਰ ਸਿੰਘ ਗਿੱਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਸਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਆਪ ਪਾਰਟੀ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਕੇ ਪੰਜਾਬ ਦੀ ਜਵਾਨੀ ਨਸ਼ਿਆਂ ਵੱਲ ਧੱਕ ਰਹੀ-ਮਨਪ੍ਰੀਤ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।