ਜਸ਼ਨ-ਏ-ਇਨਕਲਾਬ ’ਚ ਹਲਕਾ ਸਮਰਾਲਾ ਤੋਂ ਵੱਡੀ ਗਿਣਤੀ ਯੂਥ ਨੇ ਕੀਤੀ ਸ਼ਮੂਲੀਅਤ
ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗਰਾਊਂਡ ਵਿਚ ਕਰਵਾਏ ਗਏ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ ਹਲਕਾ ਸਮਰਾਲਾ ਸਮੇਤ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਵੀ ਸ਼ਿਰਕਤ ਕੀਤੀ।
ਅਜੀਤ ਡੈਸਕ
01-10-2026