05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਗਲੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚ ਪੰਥਕ ਲਹਿਰ ਚੱਲ ਰਹੀ ਹੈ-ਪਰਮਜੀਤ ਸਿੰਘ ਜੌਹਲ

ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)-ਅਕਾਲੀ ਦਲ ਵਾਰਿਸ ਪੰਜਾਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਇਸ ਵਾਰ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਵੀ ਵੱਧ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਥਕ ਲਹਿਰ ਚਲ ਰਹੀ ਹੈ। ਜਦਕਿ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਤੋਂ ਅੱਕੇ ਪੰਜਾਬੀਆਂ ਨੇ ਦਿੱਲੀ ਵਾਲਿਆਂ ਦੇ ਝਾਂਸੇ ਵਿਚ ਆ ਕੇ 2022 ਵਿਚ ਆਮ ਆਦਮੀ ਪਾਰਟੀ ਦੇ 92 ਵਿਧਾਇਕ ਜਿਤਾਏ ਸਨ।

ਅਜੀਤ ਡੈਸਕ 05-10-2026
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)-ਅਕਾਲੀ ਦਲ ਵਾਰਿਸ ਪੰਜਾਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਇਸ ਵਾਰ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਵੀ ਵੱਧ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਥਕ ਲਹਿਰ ਚਲ ਰਹੀ ਹੈ। ਜਦਕਿ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਤੋਂ ਅੱਕੇ ਪੰਜਾਬੀਆਂ ਨੇ ਦਿੱਲੀ ਵਾਲਿਆਂ ਦੇ ਝਾਂਸੇ ਵਿਚ ਆ ਕੇ 2022 ਵਿਚ ਆਮ ਆਦਮੀ ਪਾਰਟੀ ਦੇ 92 ਵਿਧਾਇਕ ਜਿਤਾਏ ਸਨ। ਪਰ ਉਨ੍ਹਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕੰਮ ਨਹੀਂ ਕੀਤਾ। ਭਾਈ ਜੌਹਲ ਅੱਜ ਇੱਥੇ ਭਾਈ ਈਸ਼ਵਰ ਸਿੰਘ ਦੇ ਸਮਰਥਕਾਂ ਵਲੋਂ ਰੱਖੀ ਗਈ ਮੀਟਿੰਗ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸੰਗਤ ਦੀ ਮੰਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਜਾਵੇ। ਮੀਟਿੰਗ ਦੌਰਾਨ ਜੇਲ੍ਹ ਵਿਚ ਬੰਦ ਈਸ਼ਵਰ ਸਿੰਘ ਨੂੰ ਵੀ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਵਲੋਂ ਟਿਕਟ ਕੀਤੇ ਜਾਣ ਦੀ ਕੀਤੀ ਮੰਗ ਸਬੰਧੀ ਉਨ੍ਹਾਂ ਨੇ ਕਿਹਾ ਕਿ ਸੰਗਤ ਵਲੋਂ ਰੱਖੀ ਗਈ ਗੱਲ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਇਆ ਜਾਵੇਗਾ ਅਤੇ ਟਿਕਟ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਵਲੋਂ ਹੀ ਲਿਆ ਜਾਵੇਗਾ। ਪਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਪਾਰਟੀ ਨਾਲ ਸ਼ੁਰੂ ਤੋਂ ਕੰਮ ਕਰ ਰਹੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾਉਣ ਕਾਰਨ ਅਕਾਲੀ ਦਲ ਬਾਦਲ ਦਾ ਉੱਥੇ ਕਬਜ਼ਾ ਹੈ, ਜਿਸ ਕਾਰਨ ਅਮਰਜੀਤ ਸਿੰਘ ਚਾਵਲਾ ਵਰਗੇ ਵਿਵਾਦ ਉੱਠ ਰਹੇ ਹਨ।
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਸਿਆਸਤ ਮੈਦਾਨ ’ਚ ਵੀ ਜੌਹਰ ਦਿਖਾਉਣਗੇ-ਯੂਥ ਆਗੂ ਜੋਤੀ,ਮਿੰਟੂ ਸਿਹੌੜਾ ਅਗਲੀ ਖ਼ਬਰ ਨਿਰਸੁਆਰਥ ਸੇਵਾ ਕਰਨ ਤੇ ਚੰਗੇ ਗੁਣ ਇਨਸਾਨ ਅੰਦਰ ਹੁੰਦੇ ਨੇ ਪੈਦਾ -ਬਾਬਾ ਦਰਸ਼ਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।