06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਰੁਪਾਲੋਂ ਵਿਖੇ ਮੂੰਗਫਲੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਜਾਇਜ਼ਾ

ਸਮਰਾਲਾ, 5 ਅਕਤੂਬਰ (ਗੋਪਾਲ ਸੋਫਤ)-ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡ ਰੁਪਾਲੋਂ ਵਿਖੇ ਕਿਸਾਨ ਬਲਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਮੂੰਗਫਲੀ ਦੇ ਖੇਤ ਦਾ ਦੌਰਾ ਕਰ ਕੇ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਏ.

ਅਜੀਤ ਡੈਸਕ 06-10-2026
ਸਮਰਾਲਾ, 5 ਅਕਤੂਬਰ (ਗੋਪਾਲ ਸੋਫਤ)-ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡ ਰੁਪਾਲੋਂ ਵਿਖੇ ਕਿਸਾਨ ਬਲਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਮੂੰਗਫਲੀ ਦੇ ਖੇਤ ਦਾ ਦੌਰਾ ਕਰ ਕੇ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਏ. ਡੀ. ਓ. ਹਿਮਾਂਸ਼ੂ ਅਗਰਵਾਲ ਸਮੇਤ ਖੇਤੀਬਾੜੀ ਵਿਭਾਗ ਦੀ ਟੀਮ ਮੌਜੂਦ ਰਹੀ। ਇਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਵਿਚ ਮੂੰਗਫਲੀ ਦੀ ਫ਼ਸਲ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਵੀ ਇਸ ਫ਼ਸਲ ਦੀ ਕਾਸ਼ਤ ਲਈ ਪ੍ਰੇਰਿਤ ਕਰਨਾ ਸੀ। ਟੀਮ ਵਲੋਂ ਮੂੰਗਫਲੀ ਦੀ ਫ਼ਸਲ ਦੇ ਵਾਧੇ ਅਤੇ ਖੇਤ ਦੀ ਸਥਿਤੀ ਦਾ ਨਿਰੀਖਣ ਕੀਤਾ ਅਤੇ ਕਿਸਾਨ ਨਾਲ ਫ਼ਸਲ ਦੀ ਕਾਸ਼ਤ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੂੰਗਫਲੀ ਇੱਕ ਮਹੱਤਵਪੂਰਨ ਤੇਲ ਬੀਜ ਫ਼ਸਲ ਹੈ, ਜਿਸ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਿਸਾਨਾਂ ਲਈ ਇੱਕ ਵਧੀਆ ਵਿਕਲਪ ਵਜੋਂ ਅਪਣਾਇਆ ਜਾ ਸਕਦਾ ਹੈ। ਕਿਸਾਨਾਂ ਨੂੰ ਫ਼ਸਲ ਦੀ ਸਫਲ ਕਾਸ਼ਤ ਲਈ ਸਿਫ਼ਾਰਸ਼ਾਂ ਅਨੁਸਾਰ ਸੰਤੁਲਿਤ ਖਾਦਾਂ ਦੀ ਵਰਤੋਂ, ਲੋੜ ਅਨੁਸਾਰ ਸਿੰਚਾਈ ਅਤੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਦੀ ਨਿਗਰਾਨੀ ਕਰਨ ਲਈ ਪ੍ਰੇਰਿਤ ਕੀਤਾ। ਏ. ਡੀ. ਓ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਿੰਡ ਰੁਪਾਲੋਂ ਦੇ ਕਿਸਾਨ ਬਲਵੀਰ ਸਿੰਘ ਵਲੋਂ ਮੂੰਗਫਲੀ ਦੀ ਕਾਸ਼ਤ ਕਰਨਾ ਇਲਾਕੇ ਦੇ ਹੋਰ ਕਿਸਾਨਾਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਨਾਲ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਵਿਚ ਮਦਦ ਮਿਲੇਗੀ ਅਤੇ ਖੇਤੀ ਨੂੰ ਹੋਰ ਟਿਕਾਊ ਬਣਾਇਆ ਜਾ ਸਕੇਗਾ। ਇਸ ਮੌਕੇ ਕੁਲਵਿੰਦਰ ਸਿੰਘ ਏ. ਟੀ. ਐੱਮ. ਅਤੇ ਪਰਗਟ ਸਿੰਘ ਬੇਲਦਾਰ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ, ਪਰਿਵਾਰ ਵਿਚ ਮਾਤਮ ਅਗਲੀ ਖ਼ਬਰ ਦਾਣਾ ਮੰਡੀ ਗੰਡੀਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।