06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਿਲਾਵਟਖੋਰੀ ਨੂੰ ਰੋਕਣ ਲਈ ਲੋਕਾਂ ਵਲੋਂ ਸਿਹਤ ਵਿਭਾਗ ਤੋਂ ਸਖ਼ਤ ਕਦਮ ਚੁੱਕਣ ਦੀ ਕੀਤੀ ਮੰਗ

ਰਾੜਾ ਸਾਹਿਬ, 5 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਨਕਲੀ ਦੁੱਧ ਅਤੇ ਮਿਲਾਵਟੀ ਖੋਆ ਤੋਂ ਤਿਆਰ ਕੀਤੀਆਂ ਮਠਿਆਈਆਂ ਦੀ ਵਰਤੋਂ ਤੋਂ ਬਚਣ ਲਈ ਸਾਵਧਾਨ ਰਹਿਣਾ ਪਵੇਗਾ ਅਤੇ ਇਸ ਗੱਲ ਦਾ ਖਾਸ ਖਿਆਲ ਰੱਖਣਾ ਪਵੇਗਾ ਕਿ ਉਹ ਨਕਲੀ ਦੁੱਧ ਤੋਂ ਬਣੀਆਂ ਮਠਿਆਈਆਂ ਤਾਂ ਨਹੀਂ ਖਰੀਦ ਰਹੇ। ਸਮਾਜਿਕ ਆਗੂਆਂ ਅਤੇ ਜਾਗਰੂਕ ਨਾਗਰਿਕਾਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਵਿੱਚ ਵਾਧਾ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।

ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ 06-10-2026

ਰਾੜਾ ਸਾਹਿਬ, 5 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਨਕਲੀ ਦੁੱਧ ਅਤੇ ਮਿਲਾਵਟੀ ਖੋਆ ਤੋਂ ਤਿਆਰ ਕੀਤੀਆਂ ਮਠਿਆਈਆਂ ਦੀ ਵਰਤੋਂ ਤੋਂ ਬਚਣ ਲਈ ਸਾਵਧਾਨ ਰਹਿਣਾ ਪਵੇਗਾ ਅਤੇ ਇਸ ਗੱਲ ਦਾ ਖਾਸ ਖਿਆਲ ਰੱਖਣਾ ਪਵੇਗਾ ਕਿ ਉਹ ਨਕਲੀ ਦੁੱਧ ਤੋਂ ਬਣੀਆਂ ਮਠਿਆਈਆਂ ਤਾਂ ਨਹੀਂ ਖਰੀਦ ਰਹੇ। ਸਮਾਜਿਕ ਆਗੂਆਂ ਅਤੇ ਜਾਗਰੂਕ ਨਾਗਰਿਕਾਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਵਿੱਚ ਵਾਧਾ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਸਿਹਤ ਵਿਭਾਗ ਮੰਗ ਕੀਤੀ ਕਿ ਜ਼ਿਲ੍ਹੇ ਭਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ ਅਤੇ ਖੋਆ ਵੇਚਣ ਵਾਲੇ ਅਦਾਰਿਆਂ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਸ਼ੱਕੀ ਮਠਿਆਈਆਂ, ਦੁੱਧ, ਖੋਆ ਅਤੇ ਹੋਰ ਦੁੱਧ ਤੋਂ ਬਣੇ ਉਤਪਾਦਾਂ ਦੇ ਸੈਂਪਲ ਭਰ ਕੇ ਜਾਂਚ ਲਈ ਲੈਬੋਰਟਰੀ ਭੇਜੇ ਜਾਣ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਠਿਆਈ ਦੀਆਂ ਦੁਕਾਨਾਂ ‘ਤੇ ਮਿਲਾਵਟਖੋਰੀ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਭੈਅ ਤੋਂ ਸੁੱਧ ਮਠਿਆਈਆਂ ਸਮੇਤ ਦੁੱਧ ਤੋਂ ਬਣਨ ਵਾਲੀਆਂ ਵੱਖ-ਵੱਖ ਕਿਸਮ ਦੀਆਂ ਚੀਜਾਂ ਦੀ ਵਰਤੋਂ ਕਰ ਸਕਣ। ਲੋਕਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਖ਼ਾਲਿਸ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਹੋ ਸਕਣ।

ਮਿਲਾਵਟਖੋਰੀ ਨੂੰ ਲੋਕਾਂ ਦੀ ਜਾਗਰੂਕਤਾ ਅਤੇ ਸਾਂਝੇ ਯਤਨਾਂ ਸਦਕਾ ਵੀ ਰੋਕਿਆ ਜਾ ਸਕਦਾ ਹੈ- ਡਾ. ਸ਼ਰਮਾ: ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਤੇ ਸਮਾਜ ਸੇਵੀ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਗੰਭੀਰ ਮਸਲੇ ਪ੍ਰਤੀ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਹੋਰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਸਿਰਫ਼ ਸਰਕਾਰੀ ਕਾਰਵਾਈ ਨਾਲ ਨਹੀਂ, ਸਗੋਂ ਲੋਕਾਂ ਦੀ ਜਾਗਰੂਕਤਾ ਅਤੇ ਸਾਂਝੇ ਯਤਨਾਂ ਨਾਲ ਵੀ ਰੋਕਿਆ ਜਾ ਸਕਦਾ ਹੈ। ਜੇਕਰ ਕਿਸੇ ਨੂੰ ਮਿਲਾਵਟਖੋਰੀ ਸਬੰਧੀ ਸ਼ੱਕ ਹੋਵੇ ਤਾਂ ਸਬੰਧਿਤ ਵਿਭਾਗ ਨੂੰ ਇਸ ਦੀ ਜਾਣਕਾਰੀ ਦੇਣੀ ਚਾਹੀਦੀ ਹੈ, ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ।

ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਦੌਰਾਨ 24 ਘੰਟਿਆਂ ਵਿਚ 61 ਮੁਲਜ਼ਮ ਗ੍ਰਿਫ਼ਤਾਰ –24 ’ਤੇ ਕੇਸ ਦਰਜ ਅਗਲੀ ਖ਼ਬਰ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ, ਪਰਿਵਾਰ ਵਿਚ ਮਾਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।