06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਦੇ ਅੰਦਰ ਵਿਕਾਸ ਦੇ ਕੰਮ ਕਰਵਾਉਣ ਲਈ ਸਾਹਨੇਵਾਲ ਨਗਰ ਕੌਂਸਲ ’ਚ ਹੋਈ ਮੀਟਿੰਗ

ਸਾਹਨੇਵਾਲ,5ਅਕਤੂਬਰ (ਹਨੀ ਚਾਠਲੀ)-ਅੱਜ ਸਾਹਨੇਵਾਲ ਨਗਰ ਕੌਂਸਲ ਵਿਖੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ। ਮੀਟਿੰਗ ‘ਚ ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਸਵਰਨ ਸੋਨੀ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਅਵਤਾਰ ਸਿੰਘ ਚਹਿਲ, ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਅੰਮ੍ਰਿਤਾ ਅਨੇਜਾ, ਕੌਂਸਲਰ ਜੋਤੀ, ਕੌਂਸਲਰ ਪਲਵਿੰਦਰ ਸਿੰਘ, ਕੌਂਸਲਰ ਅਮਨਜੋਤ ਸਿੰਘ ਪਨੇਸਰ, ਕੌਂਸਲਰ ਕੁਲਜੀਤ ਸਿੰਘ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਮਨਦੀਪ ਕੌਰ, ਕੌਂਸਲਰ ਕੁਲਦੀਪ ਕੌਰ ਆਦਿ ਹਾਜ਼ਰ ਹੋਏ।

ਅਜੀਤ ਡੈਸਕ 06-10-2026
ਸਾਹਨੇਵਾਲ,5ਅਕਤੂਬਰ (ਹਨੀ ਚਾਠਲੀ)-ਅੱਜ ਸਾਹਨੇਵਾਲ ਨਗਰ ਕੌਂਸਲ ਵਿਖੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ। ਮੀਟਿੰਗ ‘ਚ ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਸਵਰਨ ਸੋਨੀ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਅਵਤਾਰ ਸਿੰਘ ਚਹਿਲ, ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਅੰਮ੍ਰਿਤਾ ਅਨੇਜਾ, ਕੌਂਸਲਰ ਜੋਤੀ, ਕੌਂਸਲਰ ਪਲਵਿੰਦਰ ਸਿੰਘ, ਕੌਂਸਲਰ ਅਮਨਜੋਤ ਸਿੰਘ ਪਨੇਸਰ, ਕੌਂਸਲਰ ਕੁਲਜੀਤ ਸਿੰਘ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਮਨਦੀਪ ਕੌਰ, ਕੌਂਸਲਰ ਕੁਲਦੀਪ ਕੌਰ ਆਦਿ ਹਾਜ਼ਰ ਹੋਏ। ਮੀਟਿੰਗ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਪੂਜਾ ਭਾਟੀਆ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਨੇ ਆਪਣੇ ਵਾਰਡਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਸਬੰਧੀ ਆਪਣੀਆਂ ਮੰਗਾਂ ਰੱਖੀਆਂ। ਜਿਸ ‘ਤੇ ਵਾਰਡਾਂ ਦੇ ਕੌਂਸਲਰਾਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੇ ਹਰ ਇੱਕ ਵਾਰਡ ਵਿਚ ਵਿਕਾਸ ਦੇ ਕੰਮ ਬਿਨਾਂ ਭੇਦ ਭਾਵ ਤੋਂ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਦੀਆਂ ਸਾਰੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੀਆਂ ਹਰ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਵੇਗਾ। ਪ੍ਰਧਾਨ ਪੂਜਾ ਭਾਟੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਕਰੀਬਨ 4 ਕਰੋੜ 36 ਲੱਖ ਰੁਪਏ ਦੇ ਕੰਮਾਂ ਦੇ ਮਤੇ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰ ਇੱਕ ਵਾਰਡ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਸੁਪਰਡੈਂਟ ਸੈਨੀਟੇਸ਼ਨ, ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਰਾਜਦੀਪ ਭਾਟੀਆ, ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪੱਪੂ ਤਲਵਾੜਾ, ਧਰਮਿੰਦਰ ਕੁਮਾਰ ਕਾਲੀ, ਚੇਅਰਮੈਨ ਸਤਪਾਲ ਸਿੰਘ ਸੱਤਾ, ਸ਼ੰਮੀ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੁਹਾੜਾ ਵਿਖੇ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਦਸਵੀਂ ਵਾਰ ਨੈਸ਼ਨਲ ਚੈਂਪੀਅਨ ਬਣੀ ਪੰਜਾਬ ਦੀ ਗਤਕਾ ਟੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।