07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੋਹਣ ਸਿੰਘ ਢੋਲਣਵਾਲ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਪੋਕਸਪਰਸਨ ਨਿਯੁਕਤ

ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਵੱਲੋਂ ਸਪੋਕਸਪਰਸਨ ਨਿਯੁਕਤ ਕੀਤੇ ਜਾਣ ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਸਮੁੱਚੀ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ।

ਸੋਹਣ ਸਿੰਘ ਢੋਲਣਵਾਲ ਦੀ ਤਸਵੀਰੋ 07-10-2026
ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਵੱਲੋਂ ਸਪੋਕਸਪਰਸਨ ਨਿਯੁਕਤ ਕੀਤੇ ਜਾਣ ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਸਮੁੱਚੀ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਹਰ ਸੰਭਵ ਯਤਨ ਕਰਨਗੇ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਸਰਕਾਰ ਅਤੇ ਪਾਰਟੀ ਦੇ ਪੱਧਰ ’ਤੇ ਸਹੀ ਢੰਗ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਜ਼ਿਲ੍ਹੇ ਅੰਦਰ ਕਿਸਾਨਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣਗੇ ਅਤੇ ਕਿਸਾਨ ਮੋਰਚੇ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸੋਹਣ ਸਿੰਘ ਢੋਲਣਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ ਅਤੇ ਤਜਰਬੇ ਨਾਲ ਭਾਜਪਾ ਕਿਸਾਨ ਮੋਰਚਾ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ’ਚ ਆਇਆ ਜੋਸ਼- ਲਛਮਣ ਸਿੰਘ ਗਰੇਵਾਲ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਬਦਲੀ ਕਰਨਾ ਪਾਰਟੀ ਦੀ ਘਬਰਾਹਟ ਦਾ ਸਪੱਸ਼ਟ ਸੰਕੇਤ- ਕਾਕਾ ਗਰੇਵਾਲ ਬੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।