07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

ਸਮਰਾਲਾ, 6 ਅਕਤੂਬਰ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਅੰਡਰ-17 ਅਤੇ ਅੰਡਰ-19 ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸੈਂਟਿਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਵਰਗ ਵਿੱਚ ਸਕੂਲ ਦੇ ਵਿਦਿਆਰਥੀ ਧਨਪ੍ਰੀਤ ਸਿੰਘ(ਜਮਾਤ ਬਾਰ੍ਹਵੀਂ) ਨੇ 4ਗ100 ਮੀਟਰ ਰਿਲੇਅ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ।

ਅਜੀਤ ਡੈਸਕ 07-10-2026
ਸਮਰਾਲਾ, 6 ਅਕਤੂਬਰ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਅੰਡਰ-17 ਅਤੇ ਅੰਡਰ-19 ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸੈਂਟਿਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਅੰਡਰ-19 ਵਰਗ ਵਿੱਚ ਸਕੂਲ ਦੇ ਵਿਦਿਆਰਥੀ ਧਨਪ੍ਰੀਤ ਸਿੰਘ(ਜਮਾਤ ਬਾਰ੍ਹਵੀਂ) ਨੇ 4ਗ100 ਮੀਟਰ ਰਿਲੇਅ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ। ਇਸੇ ਵਰਗ ਵਿੱਚ ਕਿਰਨਪ੍ਰੀਤ ਕੌਰ (ਜਮਾਤ ਗਿਆਰ੍ਹਵੀਂ) ਨੇ ਲੌਂਗ ਜੰਪ ਅਤੇ ਟ੍ਰਿਪਲ ਜੰਪ ਦੇ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।ਅੰਡਰ-17 ਵਰਗ ਵਿੱਚ ਗੁਰਮਨ ਕੌਰ, ਜਮਾਤ ਨੌਵੀਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਰੇਸ ਵਿੱਚ ਸਿਲਵਰ ਮੈਡਲ ਅਤੇ 4ਗ100 ਮੀਟਰ ਰਿਲੇਅ ਰੇਸ ਵਿੱਚ ਬਰੌਂਜ਼ ਮੈਡਲ ਆਪਣੇ ਨਾਮ ਕੀਤੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਬਿਹਤਰ ਮੌਕੇ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆ ਪ੍ਰਾਪਤੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਹੋਰਨਾਂ ਲਈ ਵੀ ਪ੍ਰੇਰਣਾ ਬਣਦੀਆਂ ਹਨ। ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਜੇਤੂ ਖਿਡਾਰੀਆਂ, ਕੋਚਿੰਗ ਸਟਾਫ਼ ਅਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਿੰਡ ਰੱਬੋਂ ਨੀਚੀ ਵਿਖੇ ਡੇਅਰੀ ਫਾਰਮਰਾਂ ਨੂੰ ਆਧੁਨਿਕ ਤਕਨੀ... ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲੇਗੀ ਹੋਰ ਮਜ਼ਬੂਤੀ- ਬਾਜਵਾ/ਬੁੱਢੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।