09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਨ ਸਭਾ ਚੋਣਾਂ ਕਾਂਗਰਸ ਪੂਰੀ ਮਜ਼ਬੂਤੀ ਤੇ ਇਕਜੁੱਟਤਾ ਨਾਲ ਲੜੇਗੀ - ਦਾਖਾ , ਬਾਵਾ ਤੇ ਲਾਪਰਾਂ

ਜਲੰਧਰ, 8 ਅਕਤੂਬਰ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਕੇ. ਕੇ.

ਅਜੀਤ ਡੈਸਕ 09-10-2026
ਜਲੰਧਰ, 8 ਅਕਤੂਬਰ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਕੇ. ਕੇ. ਬਾਵਾ ਅਤੇ ਗੁਰਦੇਵ ਸਿੰਘ ਲਾਪਰਾਂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਆਉਂਦੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਤੇ ਇਕਜੁੱਟਤਾ ਨਾਲ ਲੜੇਗੀ । ਇਸ ਮੌਕੇ ਉਕਤ ਕਾਂਗਰਸੀ ਆਗੂਆਂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਅੱਜ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਤੇ ਹਤਾਸ਼ ਹਨ। ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਦਿਨ ਦਿਹਾੜੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਲੋਕ ਡਰ ਅਤੇ ਸਹਿਮ ਦੇ ਸਾਏ ਹੇਠ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਉਨ੍ਹਾਂ ‘ਆਪ’ ਸਰਕਾਰ ਦੀ ਕੱਟੜ ਇਮਾਨਦਾਰ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਸੀ. ਬੀ. ਆਈ. ਦੇ ਛਾਪਿਆਂ ਨੇ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਮੌਕੇ ਦਾਖਾ, ਬਾਵਾ ਤੇ ਲਾਪਰਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕ ਕਾਂਗਰਸ ਵੱਲ ਇਕ ਆਸ ਤੇ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦਾ ਖੇਡ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਾਮਲੀਲ੍ਹਾ ਦੇ ਮੰਚਨ ਦੀ ਸ਼ੁਰੂਆਤ ਹੋਈ, ਪ੍ਰਧਾਨ ਕਾਲੇ ਨੇ ਨਿਭਾਈ ਉਦਘਾਟਨੀ ਰਸਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।