ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦਾ ਖੇਡ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਸਮਰਾਲਾ, 8 ਅਕਤੂਬਰ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜੋ ਕਿ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ਕਰਵਾਏ ਗਏ। ਅਭਿਜੀਤ ਸਿੰਘ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 110 ਮੀਟਰ ਹਰਡਲਜ (ਰੁਕਾਵਟ ਦੌੜ) ਵਿਚ ਜ਼ਿਲ੍ਹਾ ਪੱਧਰ ‘ਤੇ ਦੂਸਰਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।
ਸਮਰਾਲਾ, 8 ਅਕਤੂਬਰ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜੋ ਕਿ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ਕਰਵਾਏ ਗਏ। ਅਭਿਜੀਤ ਸਿੰਘ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 110 ਮੀਟਰ ਹਰਡਲਜ (ਰੁਕਾਵਟ ਦੌੜ) ਵਿਚ ਜ਼ਿਲ੍ਹਾ ਪੱਧਰ ‘ਤੇ ਦੂਸਰਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਪ੍ਰਿੰਸੀਪਲ ਡਾ. ਦੀਪਤੀ, ਹੈੱਡ ਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਨੇ ਅਭਿਜੀਤ ਸਿੰਘ ਅਤੇ ਮਾਪਿਆਂ ਨੂੰ ਉਸ ਦੀ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡ ਅਧਿਆਪਕ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।