10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰਦੁਆਰਾ ਕੋਟਾਂ ਵਿਖੇ ਰਾਗੀ ਰਜਿੰਦਰ ਸਿੰਘ ਨੂੰ ਵਤਨ ਪਰਤਣ ’ਤੇ ਸੇਵਾਦਾਰਾਂ ਨੇ ਕੀਤਾ ਸਨਮਾਨਿਤ

ਬੀਜਾ, 9 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਹਜ਼ੂਰੀ ਅੰਤਰਰਾਸ਼ਟਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲੇ ਕੈਨੇਡਾ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਕੇ ਧਰਮ ਪ੍ਰਚਾਰ ਫੇਰੀ ਤੋਂ ਬਾਅਦ ਵਤਨ ਪਰਤ ਆਏ ਹਨ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕੀਰਤਨ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।

ਅਜੀਤ ਡੈਸਕ 10-10-2026
ਬੀਜਾ, 9 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਹਜ਼ੂਰੀ ਅੰਤਰਰਾਸ਼ਟਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲੇ ਕੈਨੇਡਾ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਕੇ ਧਰਮ ਪ੍ਰਚਾਰ ਫੇਰੀ ਤੋਂ ਬਾਅਦ ਵਤਨ ਪਰਤ ਆਏ ਹਨ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕੀਰਤਨ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਬਾਬਾ ਦਰਸ਼ਨ ਸਿੰਘ ਕਾਰਸੇਵਾ ਵਾਲਿਆਂ ਦੀ ਅਗਵਾਈ ਹੇਠ ਰੋਜ਼ਾਨਾ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਰਾਗੀ ਰਾਜਿੰਦਰ ਸਿੰਘ ਕੈਨੇਡਾ ਦੇ ਗੁਰਦੁਆਰਾ ਕਲਗੀਧਰ ਦਰਬਾਰ ਸਾਹਿਬ ਐਫਸਟਫੋਰਟ ਅਤੇ ਗੁਰਦੁਆਰਾ ਬੰਦਾ ਸਿੰਘ ਬਹਾਦਰ ਸੋਸਾਇਟੀ ਐਫਸਟਫੋਰਟ ਵਿਖੇ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਗਏ ਸਨ, ਜਿਨ੍ਹਾਂ ਲਗਾਤਾਰ 5 ਮਹੀਨੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਨੂੰ ਅੱਗ ਵਧਾਉਂਦਿਆਂ ਵੱਖ-ਵੱਖ ਇਲਾਕਿਆਂ ਵਿਚ ਗੁਰਬਾਣੀ ਕੀਰਤਨ ਅਤੇ ਕਥਾ ਨਾਲ ਕੈਨੇਡਾ ਦੀ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ। ਉਨ੍ਹਾਂ ਨੇ ਦਸਿਆ ਕਿ ਉਥੋਂ ਦੀ ਪ੍ਰਬੰਧਕ ਕਮੇਟੀ ਵਲੋਂ ਬਹੁਤ ਹੀ ਸਤਿਕਾਰ ਤੇ ਸਨਮਾਨ ਦਿੱਤਾ ਗਿਆ, ਜਿਸ ਦੇ ਉਹ ਸਦਾ ਰਿਣੀ ਰਹਿਣਗੇ। ਕੈਨੇਡਾ ’ਚ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਸੇਵਾ ਨਿਭਾ ਉਘੇ ਵਿਦਵਾਨ, ਰਾਗੀ ਭਾਈ ਬਲਵਿੰਦਰ ਸਿੰਘ ਭੋਰਲਾ ਨੇ ਵੀ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਭਾਈ ਰਾਜਿੰਦਰ ਸਿੰਘ ਨੂੰ ਸਨਮਾਨਿਤ ਕਰਨ ਵਾਲਿਆਂ ’ਚ ਬਾਬਾ ਦਰਸ਼ਨ ਸਿੰਘ, ਚਰਨਜੀਤ ਸਿੰਘ ਚੰਨੀ ਪਾਇਲ, ਗੁਰਮੁਖ ਸਿੰਘ ਰਾਏਪੁਰ, ਕੈਪਟਨ ਰਾਮਪਾਲ ਸਿੰਘ ਬੀਜਾ, ਬਾਬਾ ਉਜਾਗਰ ਸਿੰਘ, ਬਾਬਾ ਬਲਜੀਤ ਸਿੰਘ, ਦੀਦਾਰ ਸਿੰਘ ਰਾਏਪੁਰ, ਕੁਲਦੀਪ ਸਿੰਘ ਕੋਟ ਸੇਖੋਂ, ਜੈ ਪਾਲ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮਾਜਰੀ ਸਿੱਖਾਂ ਦੇ 61 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡ ਸੌਂਪੇ ਅਗਲੀ ਖ਼ਬਰ ਪਿੰਡ ਚੋਮੋ ਵਿਖੇ ਪੰਨਾ ਪ੍ਰਮੁੱਖ ਲਗਾਉਂਣ ਦੀ ਮੁਹਿੰਮ ਤਹਿਤ ਆਖਰੀ ਪੜਾਅ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।