ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਮਜ਼ਬੂਤ-ਪੱਪੂ/ਅਨੇਜਾ
ਸਾਹਨੇਵਾਲ, 10 ਅਕਤੂਬਰ (ਹਨੀ ਚਾਠਲੀ)-ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜੋ ਪ੍ਰਧਾਨ ਨਿਯੁਕਤ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।
ਅਜੀਤ ਡੈਸਕ
11-10-2026