ਨੰਬਰਦਾਰ ਗਿੱਲ ਪਰਿਵਾਰ ਵਲੋਂ ਗੁਰੂ ਘਰ ਦੇ ਹਾਲ ਦਾ ਲੈਂਟਰ ਪਾਉਣ ਦੀ ਸੇਵਾ ਕਰਵਾਈ
ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਨੰਬਰਦਾਰ ਮਲਕੀਤ ਸਿੰਘ ਗਿੱਲ ਅਤੇ ਉਨ੍ਹਾਂ ਨੇ ਸਪੁੱਤਰ ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਸਮੂਹ ਪਰਿਵਾਰ ਵਲੋਂ ਗੁਰੂ ਰਵਿਦਾਸ ਗੁਰੂਘਰ ਦੇ ਹਾਲ ਦਾ ਲੈਂਟਰ ਪਾਉਣ ਦੀ ਸੇਵਾ ਕਰਵਾਈ ਗਈ ਅਤੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਦੇ ਹਾਲ ਨਾਲ ਸਬੰਧਿਤ ਸਮੱਸਿਆ ਨੂੰ ਹੱਲ ਕਰਨ ਲਈ ਆਪਣਾ ਵੱਡ ਮੁੱਲਾ ਯੋਗਦਾਨ ਪਾਇਆ ਗਿਆ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਹਾਲ ਸਬੰਧੀ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਸੀ।
ਅਜੀਤ ਡੈਸਕ
12-10-2026